ਮੋਟਰਸਾਈਕਲ ਅਤੇ ਕਾਰ ਦੀ ਟੱਕਰ ’ਚ ਲੜਕੀ ਦੀ ਮੌਤ

Tuesday, Aug 06, 2024 - 05:15 PM (IST)

ਮੋਟਰਸਾਈਕਲ ਅਤੇ ਕਾਰ ਦੀ ਟੱਕਰ ’ਚ ਲੜਕੀ ਦੀ ਮੌਤ

ਬਟਾਲਾ (ਸਾਹਿਲ) : ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਲੜਕੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਭਗਵੰਤ ਕੌਰ ਪੁੱਤਰੀ ਸ਼ਿੰਦਾ ਸਿੰਘ ਵਾਸੀ ਔਲਖ ਖ਼ੁਰਦ ਪਿੰਡ ਭੇਟ ’ਚ ਦਿਹਾੜੀ ਕਰਦੀ ਸੀ ਅਤੇ ਅੱਜ ਦੇਰ ਸ਼ਾਮ ਨੂੰ ਦਿਹਾੜੀ ਕਰਕੇ ਮੋਟਰਸਾਈਕਲ ਰਾਹੀਂ ਪਿੰਡ ਔਲਖ ਖ਼ੁਰਦ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਰਜੋਆ ਚੌਕ ਤੋਂ ਥੋੜ੍ਹੀ ਅੱਗੇ ਪਹੁੰਚੀ ਤਾਂ ਸਾਹਮਣਿਓਂ ਆ ਰਹੀ ਕਾਰ ਨਾਲ ਅਚਾਨਕ ਟੱਕਰ ਹੋ ਗਈ ਅਤੇ ਉਕਤ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਇਸ ਤੋਂ ਬਾਅਦ ਉਸ ਨੂੰ 108 ਐਂਬੂਲੈਂਸ ਦੀ ਮਦਦ ਰਾਹੀਂ ਸਿਵਲ ਹਸਪਤਾਲ ਹਰਚੋਵਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ, ਜਿਥੇ ਡਾ. ਮੋਹਪ੍ਰੀਤ ਸਿੰਘ ਨੇ ਦੱਸਿਆ ਕਿ ਲੜਕੀ ਦੀ ਹਾਲਤ ਕਾਫ਼ੀ ਨਾਜ਼ੁਕ ਸੀ, ਜਿਸ ਤੋਂ ਬਾਅਦ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ ਹੈ‌।

ਚੌਕੀ ਹਰਚੋਵਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਹੈ ਅਤੇ ਮੋਟਰਸਾਈਕਲ ਤੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ ਉਸ ਦੇ ਆਧਾਰ ’ਤੇ ਅਗਲੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇਗੀ।


author

Gurminder Singh

Content Editor

Related News