ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਨੌਜਵਾਨ ਦੀ ਮੌਤ

11/04/2019 6:40:37 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਪਿੰਡ ਕਾਨਿਆਂਵਾਲੀ ਦੇ ਕੋਲ ਅਣਪਛਾਤੇ ਵਾਹਨ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦਕਿ ਗੱਡੀ ਚਾਲਕ ਟੱਕਰ ਤੋਂ ਬਾਅਦ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ। ਬਲਵੀਰ ਸਿੰਘ ਨਿਵਾਸੀ ਮੁਕੰਦ ਸਿੰਘ ਵਾਲਾ ਨੇ ਦੱਸਿਆ ਕਿ ਉਸ ਦਾ ਬੇਟਾ ਗੁਰਭੇਜ ਸਿੰਘ ਮੋਟਰਸਾਈਕਲ 'ਤੇ ਆ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਆਈ ਤੇ ਉਸ ਨੇ ਉਸ ਦੇ ਬੇਟੇ ਨੂੰ ਟੱਕਰ ਮਾਰ ਦਿੱਤੀ। 

ਇਸ ਦੌਰਾਨ ਉਸ ਦੇ ਬੇਟੇ ਦੇ ਸਿਰ ਅਤੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ। ਟੱਕਰ ਤੋਂ ਬਾਅਦ ਉਹ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਹਨੇਰੇ ਕਾਰਨ ਕਾਰ ਦਾ ਨੰਬਰ ਤੇ ਹੋਰ ਪਹਿਚਾਣ ਨਹੀਂ ਹੋ ਸਕੀ। ਹਾਦਸੇ 'ਚ ਉਸ ਦੇ ਬੇਟੇ ਦੀ ਮੌਕੇ 'ਤੇ ਮੌਤ ਹੋ ਗਈ। ਥਾਣਾ ਸਦਰ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Gurminder Singh

This news is Content Editor Gurminder Singh