ਸੜਕ ਹਾਦਸੇ ''ਚ ਮੋਟਰਸਾਇਕਲ ਚਾਲਕ ਦੀ ਮੌਤ
Saturday, Jul 18, 2020 - 11:12 AM (IST)
ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁਖ ਸੜਕ 'ਤੇ ਬੀਤੀ ਰਾਤ ਇਕ ਸੜਕ ਹਾਦਸੇ 'ਚ ਇਕ ਮੋਟਰਸਾਇਕਲ ਚਾਲਕ ਦੀ ਮੌਤ ਹੋ ਜਾਣ ਦਾ ਸਾਮਚਾਰ ਪ੍ਰਾਪਤ ਹੋਇਆ ਹੈ।ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਧਲਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਫੱਗੂਵਾਲਾ ਬੀਤੀ ਰਾਤ ਜਦੋਂ ਆਪਣੇ ਮੋਟਰਸਾਇਕਲ ਰਾਹੀ ਫੱਗੂਵਾਲਾ ਤੋਂ ਕਿਸੇ ਕੰਮ ਲਈ ਪਿੰਡ ਘਰਾਚੋਂ ਵੱਲ ਨੂੰ ਜਾ ਰਿਹਾ ਸੀ ਤਾਂ ਸੁਨਾਮ ਭਵਾਨੀਗੜ੍ਹ ਮੁੱਖ ਸੜਕ 'ਤੇ ਗੁਰਦੁਆਰਾ ਪਾਤਸ਼ਾਹੀ ਨੌਵੀ ਫੱਗੂਵਾਲਾ ਤੋਂ ਅੱਗੇ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਹੋਏ ਹਾਦਸੇ ਵਿਚ ਧਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਰਤਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪਿਆਰ ਵਿਆਹ ਪਿੱਛੋਂ ਹੋਇਆ ਸੀ ਤਲਾਕ ,ਹੁਣ ਸਹੁਰੇ ਘਰੋਂ ਮਿਲੀ ਕੁੜੀ ਦੀ ਲਾਸ਼