ਅਣਪਛਾਤੇ ਮੋਟਰਸਾਈਕਲ ਨੇ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ ਪਤੀ ਜ਼ਖਮੀ

Wednesday, Nov 08, 2017 - 03:06 PM (IST)

ਅਣਪਛਾਤੇ ਮੋਟਰਸਾਈਕਲ ਨੇ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ ਪਤੀ ਜ਼ਖਮੀ

ਬਟਾਲਾ (ਬੇਰੀ) - ਪਿੰਡ ਸੇਖਵਾਂ ਤੋਂ ਕਰੀਬ ਇਕ ਕਿਲੋਮੀਟਰ ਪਿੱਛੇ ਅਣਪਛਾਤੇ ਮੋਟਰਸਾਈਕਲ ਸਵਾਰ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਪਿੱਛੋਂ ਦੀ ਜ਼ੋਰਦਾਰ ਟੱਕਰ ਮਾਰਨ ਨਾਲ ਪਤਨੀ ਦੀ ਮੌਤ ਅਤੇ ਪਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਸੇਖਵਾਂ ਆਪਣੀ ਪਤਨੀ ਕਸ਼ਮੀਰ ਕੌਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲੈਣ ਉਪਰੰਤ ਵਾਪਸ ਪਿੰਡ ਪਰਤ ਰਿਹਾ ਸੀ, ਜਦੋਂ ਇਹ ਪਤੀ-ਪਤਨੀ ਬਟਾਲਾ-ਕਾਹਨੂੰਵਾਨ ਰੋਡ 'ਤੇ ਪੈਂਦੇ ਪਿੰਡ ਸੇਖਵਾਂ ਤੋਂ ਇਕ ਕਿਲੋਮੀਟਰ ਦੇ ਕਰੀਬ ਪਿੱਛੇ ਸਨ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਕਸ਼ਮੀਰ ਕੌਰ ਤੇ ਮੱਖਣ ਸਿੰਘ ਗੰਭੀਰ ਜ਼ਖਮੀ ਹੋ ਗਏ ਅਤੇ ਇਨ੍ਹਾਂ ਦੋਵਾਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਜਿਥੋਂ ਡਾਕਟਰਾਂ ਨੇ ਕਸ਼ਮੀਰ ਕੌਰ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਪਰ ਅੱਜ ਕਸ਼ਮੀਰ ਕੌਰ ਦੀ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ 'ਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਮੌਤ ਹੋ ਗਈ। ਏ. ਐੱਸ. ਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈਣ ਉਪਰੰਤ ਅਣਪਛਾਤੇ ਮੋਟਰਸਾਈਕਲ ਸਵਾਰ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਮ੍ਰਿਤਕਾ ਦੇ ਪਤਨੀ ਮੱਖਣ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸੇਖਵਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ।  


Related News