ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

05/17/2019 5:18:38 PM

ਘਨੌਰ (ਅਲੀ) : ਘਨੌਰ ਤੋਂ ਸ਼ੰਭੂ ਨੂੰ ਜਾਂਦੇ ਮੇਨ ਰੋਡ 'ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਤੇਜ਼ ਰਫਤਾਰ ਕਾਰ ਸ਼ੰਭੂ ਸਾਈਡ ਤੋਂ ਘਨੌਰ ਵੱਲ ਆ ਰਹੀ ਸੀ ਜਦੋਂ ਉਹ ਜਗਤ ਪੈਲੇਸ ਨੇੜੇ ਪਹੁੰਚੀ ਤਾਂ ਅੱਗੇ ਘਨੌਰ ਵੱਲ ਨੂੰ ਜਾ ਰਹੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ। ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। 
ਉਸ ਨੂੰ ਸਰਕਾਰੀ ਹਸਪਤਾਲ ਘਨੌਰ ਲਿਜਾਇਆ ਗਿਆ। ਨਾਜ਼ੁਕ ਹਾਲਤ ਦੇਖਦੇ ਹੋਏ ਡਾਕਟਰਾਂ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਉਥੋਂ ਉਸ ਨੂੰ ਚੰਡੀਗੜ੍ਹ ਸਰਕਾਰੀ ਹਸਪਤਾਲ 32 ਰੈਫਰ ਕਰ ਦਿੱਤਾ ਗਿਆ। ਜਿਥੇ ਪਹੁੰਚਦਿਆਂ ਹੀ ਉਹ ਦਮ ਤੋੜ ਗਿਆ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਪੁੱਤਰ ਵਾਸੀ ਪਿੰਡ ਨਨਹੇੜੀ ਵਜੋਂ ਹੋਈ ਹੈ। ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

Gurminder Singh

This news is Content Editor Gurminder Singh