ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ ''ਚ ਆਉਣ ਨਾਲ ਇਕ ਦੀ ਮੌਤ

Wednesday, Oct 07, 2020 - 05:29 PM (IST)

ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ ''ਚ ਆਉਣ ਨਾਲ ਇਕ ਦੀ ਮੌਤ

ਤਰਨਤਾਰਨ (ਰਾਜੂ) : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਹਿਮੂਦਪੁਰਾ ਵਿਖੇ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵਲਟੋਹਾ ਪੁਲਸ ਨੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਸੁਖਵੰਤ ਸਿੰਘ ਪੁੱਤਰ ਹਰੀ ਸਿੰਘ ਵਾਸੀ ਮਹਿਮੂਦਪੁਰਾ ਨੇ ਦੱਸਿਆ ਕਿ ਉਸ ਕੋਲ ਰਾਮੂ ਨਾਮਕ ਪ੍ਰਵਾਸੀ ਮਜ਼ਦੂਰ ਬਤੌਰ ਸੀਰੀ ਵਜੋਂ ਕੰਮ ਕਰਦਾ ਸੀ। 

ਬੀਤੀ ਸ਼ਾਮ ਰਾਮੂ ਸਾਈਕਲ 'ਤੇ ਸਵਾਰ ਹੋ ਕੇ ਲੰਗਰ ਦੀ ਸੇਵਾ ਕਰਨ ਜਾਣ ਲੱਗਾ ਤਾਂ ਸੜਕ 'ਤੇ ਚੜ੍ਹਦਿਆਂ ਹੀ 3 ਨੌਜਵਾਨ ਇਕ ਮੋਟਰ ਸਾਈਕਲ 'ਤੇ ਆਏ ਜਿਨ੍ਹਾਂ ਨੇ ਬੜੀ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ। ਜਿਸ ਕਰਕੇ ਰਾਮੂ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਖ਼ਿਲਾਫ਼ ਮੁਕੱਦਮਾ ਨੰਬਰ 123 ਧਾਰਾ 304ਏ/279/427 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News