ਤੇਜ਼ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਪਤੀ ਦੀ ਦਰਦਨਾਕ ਮੌਤ, ਪਤਨੀ ਜ਼ਖ਼ਮੀ
Tuesday, Mar 30, 2021 - 01:47 PM (IST)
ਭੋਗਪੁਰ (ਰਾਜੇਸ਼ ਸੂਰੀ) - ਜਲੰਧਰ ਜੰਮੂ ਨੈਸ਼ਨਲ ਹਾਈਵੇ ’ਤੇ ਪਿੰਡ ਸਨੌਰਾ ਨੇੜੇ ਇਕ ਮੋਟਰਸਾਇਕਲ ਨੂੰ ਤੇਜ਼ ਰਫ਼ਤਾਰ ਕਾਰ ਵੱਲੋਂ ਪਿੱਛੋਂ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ ਮੋਟਰਸਾਇਕਲ ਚਾਲਕ ਦੀ ਮੌਤ ਤੇ ਉਸ ਦੀ ਪਤਨੀ ਜ਼ਖ਼ਮੀ ਹੋ ਗਈ। ਇਸ ਹਾਦਸੇ ਵਿਚ ਮਾਰੇ ਗਏ ਮ੍ਰਿਤਕ ਦੀ ਪਛਾਣ ਲਖਵੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਨੇ ਪੁਲਸ ਨੂੰ ਬਿਆਨ ਦਿੱਤਾ ਕਿ ਉਹ ਆਪਣੇ ਪਤੀ ਲਖਵੀਰ ਸਿੰਘ, ਜੋ ਮੋਟਰਸਾਇਕਲ ਚਲਾ ਰਿਹਾ ਸੀ, ਨਾਲ ਸਪਲੈਂਡਰ ਮੋਟਰਸਾਇਕਲ ’ਤੇ ਸਵਾਰ ਹੋ ਕੇ ਢੱਡਾ ਸਨੋਰਾ ਆਪਣੇ ਪਿੰਡ ਤੋਂ ਕਾਲਾ ਬੱਕਰਾ ਵੱਲ ਜਾ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ
ਉਸ ਨੇ ਦੱਸਿਆ ਕਿ ਜਦੋਂ ਉਹ ਸਨੌਰਾ ਨੇੜੇ ਪੁੱਜੇ ਤਾਂ ਪਿੱਛੋਂ ਟਾਂਡਾ ਵੱਲੋਂ ਆ ਰਹੀ ਇਕ ਤੇਜ ਰਫ਼ਤਾਰ ਸਵਿਫਟ ਕਾਰ ਨੰਬਰ ਪੀ.ਬੀ. 10 ਡੀ.ਜੇ. 3797, ਜਿਸ ਨੂੰ ਮੱਲ ਸਾਹਿਬ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਪਿੰਡ ਖੱਖ ਥਾਣਾ ਟਾਂਡਾ ਚਲਾ ਰਿਹਾ ਸੀ, ਨੇ ਉਨ੍ਹਾਂ ਦੇ ਮੋਟਰਸਾਇਕਲ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਕਾਰਨ ਦੋਨੋਂ ਪਤੀ-ਪਤਨੀ ਉਛਲ ਕੇ ਸੜਕ ਵਿਚਕਾਰ ਜਾ ਡਿੱਗੇ, ਜਿਸ ਕਾਰਨ ਲਖਵੀਰ ਸਿੰਘ ਦੇ ਸਿਰ ’ਤੇ ਗੰਭੀਰ ਸੱਟ ਲੱਗ ਗਈ ਅਤੇ ਚਰਨਜੀਤ ਕੌਰ ਵੀ ਜ਼ਖ਼ਮੀ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਖ਼ੌਫਨਾਕ ਵਾਰਦਾਤ : ਨਾਜ਼ਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਟੋਟੇ-ਟੋਟੇ ਕਰ ਗਟਰ ’ਚ ਸੁੱਟੀ ਲਾਸ਼
ਦੋਨਾਂ ਜ਼ਖ਼ਮੀਆਂ ਨੂੰ ਭੋਗਪੁਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਹਸਪਤਾਲ ਵਿਚ ਲਖਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਭੋਗਪੁਰ ਪੁਲਸ ਵੱਲੋਂ ਉਕਤ ਕਾਰ ਚਾਲਕ ਮੱਲ ਸਾਹਿਬ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਪਿੰਡ ਖੱਖ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਮਾਮਲਾ ਦਰਜ ਹੋਣ ਮਗਰੋਂ ਉਨ੍ਹਾਂ ਨੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ
ਪੜ੍ਹੋ ਇਹ ਵੀ ਖਬਰ - ‘ਨੇਤਾ ਜੀ ਸਤਿ ਸ੍ਰੀ ਅਕਾਲ’ ’ਚ ਸੁਣੋ ਜ਼ਮੀਨ ਤੇ ਘਰ ਵਿਕਣ ਦੀ ਕਹਾਣੀ MLA ‘ਦਲਬੀਰ ਗੋਲਡੀ’ ਦੀ ਜ਼ੁਬਾਨੀ