ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

09/08/2020 2:42:32 PM

ਰਾਜਪੁਰਾ (ਮਸਤਾਨਾ) : ਬੀਤੇ ਦਿਨੀਂ ਰਾਜਪੁਰਾ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਨਨਹੇੜਾ ਵਾਸੀ ਹੀਰਾ ਸਿੰਘ ਨੇ ਥਾਣਾ ਸਿਟੀ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨ ਉਸ ਦਾ ਮਾਮਾ ਬੋਹੜ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ। 

ਉਕਤ ਨੇ ਦੱਸਿਆ ਕਿ ਆਈ. ਸੀ. ਐੱਲ. ਰੇਲਵੇ ਫਾਟਕ ਨੇੜੇ ਕਿਸੇ ਅਣਪਛਾਤੇ ਟਰੱਕ ਡਰਾਈਵਰ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜ ਗਈ ਅਤੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News