ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਗ੍ਰਿਫਤਾਰ
Monday, Sep 17, 2018 - 04:58 PM (IST)

ਫਿਰੋਜ਼ਪੁਰ (ਕੁਮਾਰ) : ਥਾਣਾ ਕੈਂਟ ਦੀ ਪੁਲਸ ਨੇ ਇਕ ਚੋਰੀ ਦਾ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰ ਕੇ ਦੋ ਕਥਿਤ ਚੋਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਰਸ਼ਨ ਲਾਲ ਨੇ ਦੱਸਿਆ ਕਿ ਚੁੰਗੀ ਨੰ. 7 ਦੇ ਨਜ਼ਦੀਕ ਪੁਲਸ ਨੇ ਚੈਕਿੰਗ ਦੌਰਾਨ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਜਦੋਂ ਜਾਂਚ-ਪੜਤਾਲ ਕੀਤੀ ਤਾਂ ਉਨ੍ਹਾਂ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ।
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਪੁਲਸ ਨੂੰ ਆਪਣਾ ਨਾਂ ਵਿਸ਼ਾਲ ਉਰਫ ਸੋਨੂੰ ਅਤੇ ਵਿਲਸਨ ਉਰਫ ਕਾਲੀ ਦੱਸਿਆ, ਜਿਨ੍ਹਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।