ਮੋਟਰਸਾਈਕਲ ਚੋਰ ਗਿਰੋਹ ਬੇਪਰਦ, 4 ਕਾਬੂ

Thursday, Jan 04, 2018 - 01:34 PM (IST)

ਮੋਟਰਸਾਈਕਲ ਚੋਰ ਗਿਰੋਹ ਬੇਪਰਦ, 4 ਕਾਬੂ

ਅੰਮ੍ਰਿਤਸਰ (ਅਰੁਣ) - ਨਾਕੇਬੰਦੀ ਦੌਰਾਨ ਜ਼ਿਲਾ ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀ. ਆਈ. ਏ ਸਟਾਫ ਦੀ ਪੁਲਸ ਨੇ ਬਿਨਾਂ ਨੰਬਰੀ ਹੀਰੋ ਹੋਂਡਾ ਮੋਟਰਸਾਈਕਲ 'ਤੇ ਆ ਰਹੇ ਜਤਿੰਦਰ ਸਿੰਘ ਘੋੜਾ ਪੁੱਤਰ ਸੁਰਿੰਦਰ ਸਿੰਘ ਵਾਸੀ ਗੁਰੂ ਨਾਨਕਪੁਰਾ ਕੋਟ ਖਾਲਸਾ ਨੂੰ ਰੋਕ ਕੇ ਮੋਟਰਸਾਈਕਲ ਦੇ ਦਸਤਾਵੇਜ਼ ਮੰਗੇ ਤਾਂ ਉਹ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਜਾਂਚ ਦੌਰਾਨ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ।
ਜਾਂਚ ਅਧਿਕਾਰੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਉਸ ਵੱਲੋਂ ਚੋਰੀ ਕਰਨ ਮਗਰੋਂ ਲੁਕੋ ਕੇ ਰੱਖਿਆ ਇਕ ਹੋਰ ਹੀਰੋ ਹੋਂਡਾ ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕਰ ਕੇ ਪੁਲਸ ਵੱਲੋਂ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਡੀ-ਡਵੀਜ਼ਨ ਥਾਣੇ ਦੀ ਪੁਲਸ ਨੇ ਚੋਰੀ ਕੀਤੇ ਸਪਲੈਂਡਰ ਮੋਟਰਸਾਈਕਲ ਸਮੇਤ ਅਜੇ ਗੰਜਾ ਪੁੱਤਰ ਬਾਊ ਆਸ਼ੂ ਵਾਸੀ ਫਕੀਰ ਸਿੰਘ ਕਾਲੋਨੀ, ਸੀ-ਡਵੀਜ਼ਨ ਥਾਣੇ ਦੀ ਪੁਲਸ ਨੇ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਮੇਤ ਮੁਲਜ਼ਮ ਗੁਰਪ੍ਰੀਤ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।


Related News