ਗ਼ਲਤ ਪਾਸਿਓਂ ਆਉਂਦੇ ਟਰੱਕ ਨੇ ਦਰੜਿਆ ਮੋਟਰਸਾਈਕਲ ਸਵਾਰ, ਹੋਈ ਦਰਦਨਾਕ ਮੌਤ

Thursday, Jul 18, 2024 - 05:45 PM (IST)

ਮੋਗਾ (ਕਸ਼ਿਸ਼) : ਬੀਤੀ ਦੇਰ ਰਾਤ ਮੋਗਾ-ਫਿਰੋਜ਼ਪੁਰ ਗਾਂਧੀ ਰੋਡ ਨੇੜੇ ਮੋਟਰਸਾਈਕਲ ਸਵਾਰ ਦੀ ਟਰੱਕ ਹੇਠਾਂ ਆਉਣ ਕਾਰਣ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪਾਲ ਸਿੰਘ ਜਿਸ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਇੱਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦਾ ਸੀ ਅਤੇ ਜਦੋਂ ਉਹ ਢਾਬੇ ਤੋਂ ਰੋਟੀ ਲੈਣ ਜਾ ਰਿਹਾ ਸੀ ਤਾਂ ਗਲਤ ਸਾਈਡ ਤੋਂ ਆ ਰਹੇ ਇਕ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਓਵਰਟੇਕ ਕਰਦੇ ਸਮੇਂ ਦਰੜ ਦਿੱਤਾ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪਾਲ ਸਿੰਘ ਦੇ ਭਤੀਜੇ ਹਰਸ਼ਦੀਪ ਸਿੰਘ ਨੇ ਦੱਸਿਆ ਕਿ ਮੇਰਾ ਤਾਇਆ ਹਸਪਤਾਲ ਵਿਚ ਕੰਮ ਕਰਦਾ ਸੀ ਅਤੇ ਉਹ ਰਾਤ ਨੂੰ ਢਾਬੇ ਤੋਂ ਖਾਣਾ ਲੈਣ ਜਾ ਰਿਹਾ ਸੀ ਤਾਂ ਪਿੱਛੇ ਇਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਮੇਰੇ ਤਾਏ ਦੀ ਮੌਤ ਹੋ ਗਈ।

ਇਸ ਮਾਮਲੇ ਦੀ ਜਾਂਚ ਕਰ ਰਹੇ ਬੂਟਾ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਗਾਂਧੀ ਰੋਡ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਵਿਚ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਦੌਰਾਨ ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਅਤੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਲਾਸ਼ ਨੂੰ ਮੋਗਾ ਅਤੇ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰਖਵਾ ਦਿੱਤਾ। ਮ੍ਰਿਤਕ ਦੀ ਪਛਾਣ ਪਾਲ ਸਿੰਘ ਵਾਸੀ ਅਕਾਲੀਆਂ ਵਾਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


Gurminder Singh

Content Editor

Related News