ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਜ਼ਖਮੀ

09/23/2017 3:31:58 PM

ਬਟਾਲਾ (ਸੈਂਡੀ/ਸਾਹਿਲ) - ਸ਼ਨੀਵਾਰ ਸਵੇਰੇ ਡੇਰਾ ਰੋਡ ਤੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਕੀਤੀ ਕੀਤੀ ਜਾਣਕਾਰੀ ਅਨੁਸਾਰ ਪ੍ਰੇਮ ਲਾਲ ਪੁੱਤਰ ਈਸ਼ਰ ਦਾਸ ਵਾਸੀ ਗਾਉਂਸਪੁਰਾ ਬਟਾਲਾ ਜੋ ਅੱਜ ਆਪਣੇ ਸਾਈਕਲ 'ਤੇ ਸਵਾਰ ਹੋ ਕਿ ਸਬਜ਼ੀ ਮੰਡੀ ਜਾ ਰਿਹਾ ਸੀ, ਡੇਰਾ ਰੋਡ ਤੇ ਇਕ ਮੋਟਰਸਾਈਕਲ ਸਵਾਰ ਨੇ ਇਸ ਨੂੰ ਫੇਟ ਮਾਰ ਦਿੱਤੀ। ਜਿਸ ਨਾਲ ਇਹ ਜਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। 


Related News