ਮੋਟਰਸਾਇਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ

Sunday, Jul 19, 2020 - 06:17 PM (IST)

ਮੋਟਰਸਾਇਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ

ਤਪਾ ਮੰਡੀ (ਸ਼ਾਮ,ਗਰਗ): ਬੀਤੀ ਰਾਤ ਤਪਾ-ਆਲੀਕੇ ਮੁੱਖ ਮਾਰਗ 'ਤੇ ਮੋਟਰਸਾਇਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ 19 ਸਾਲਾ ਨੌਜਵਾਨ ਦੀ ਮੋਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਪੁੱਤਰ ਨੈਬ ਸਿੰਘ ਵਾਸੀ ਆਲੀਕੇ ਰਾਤ ਸਮੇਂ ਤਪਾ ਮੰਡੀ ਤੋਂ ਘਰੇਲੂ ਸਾਮਾਨ ਲੈ ਕੇ ਪਿੰਡ ਪਰਤ ਰਿਹਾ ਸੀ ਤਾਂ ਤਪਾ-ਆਲੀਕੇ ਸਥਿਤ ਸ਼ੈਲਰਾਂ ਕੋਲ ਆਵਾਰਾ ਪਸ਼ੂ ਅੱਗੇ ਆਉਣ ਕਾਰਨ ਮੋਟਰਸਾਇਕਲ ਸਵਾਰ ਨੌਜਵਾਨ ਡਿੱਗਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮਿੰਨੀ ਸਹਾਰਾ ਕਲੱਬ ਦੇ ਵਾਲੰਟੀਅਰਾਂ ਨੇ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਮ ਕਾਰਨ ਆਦੇਸ਼ ਹਸਪਤਾਲ ਬਠਿੰਡਾ ਵਿਖੇ ਰੈਫਰ ਕਰ ਦਿੱਤਾ। ਅੱਜ ਦੁਪਹਿਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਨੌਜਵਾਨ ਦਮ ਤੋੜ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

ਇਹ ਵੀ ਪੜ੍ਹੋ: ਇਸ ਵਾਰ ਬਾਬਾ ਬਕਾਲਾ ਸਾਹਿਬ 'ਚ ਨਹੀਂ ਹੋ ਸਕਣਗੀਆਂ ਸਿਆਸੀ ਕਾਨਫਰੰਸਾਂ


author

Shyna

Content Editor

Related News