ਮੋਟਰਸਾਈਕਲ ਨਹਿਰ ’ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ,ਗਮ ’ਚ ਡੁੱਬਾ ਪਰਿਵਾਰ

2021-09-16T18:16:22.243

ਜ਼ੀਰਾ (ਸਤੀਸ਼,ਅਕਾਲੀਆਂਵਾਲਾ): ਬੀਤੀ ਰਾਤ ਜ਼ੀਰਾ ਸਨੋਰ ਰੋਡ ’ਤੇ ਸਥਿਤ ਸੂਆ ਨਹਿਰ ਵਿਚ ਇਕ ਬੁਲਟ ਮੋਟਰਸਾਈਕਲ ਦੇ ਡਿੱਗ ਜਾਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਲਵਲੀ ਜੋ ਕਿ ਪੰਡ ਮਨਸੂਰਦੇਵਾ ਅਤੇ ਦੀਪੂ ਜ਼ੀਰਾ ਦਾ ਰਹਿਣ ਵਾਲਾ ਸੀ ਅਤੇ ਦੋਵੇਂ ਆਪਸ ’ਚ ਦੋਸਤ ਸਨ।

ਇਹ ਵੀ ਪੜ੍ਹੋ :  ਮੋਗਾ ’ਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ’ਚ ਹੋਈ ਲੜਾਈ, ਚੱਲੀਆਂ ਤਲਵਾਰਾਂ

ਬੀਤੀ ਰਾਤ ਇਹ ਨੌਜਵਾਨ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਮਨਸੂਰਦੇਵਾ ਤੋਂ ਜ਼ੀਰੇ ਆਏ ਸਨ ਅਤੇ ਪਤਾ ਨਹੀਂ ਕਿਸ ਤਰ੍ਹਾਂ ਇਨ੍ਹਾਂ ਦਾ ਮੋਟਰਸਾਈਕਲ ਨਹਿਰ ’ਚ ਡਿੱਗ ਗਿਆ, ਜਿਸ ਕਾਰਨ ਇਨ੍ਹਾਂ ਦੋਵਾਂ ਨੌਜਵਾਨਾਂ ਦੇ ਸਿਰ ’ਤੇ ਸੱਟ ਲੱਗ ਗਈ ਅਤੇ ਰਾਤ ਦਾ ਸਮਾਂ ਹੋਣ ਕਰਕੇ ਇਸ ਹਾਦਸੇ ਦਾ ਪਤਾ ਨਹੀਂ ਲੱਗਾ। ਇਸ ਸਬੰਧੀ ਅੱਜ ਸਵੇਰੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਇਕ ਬੁਲਟ ਮੋਟਰਸਾਈਕਲ ਨਹਿਰ ’ਚ ਡਿੱਗਿਆ ਹੋਇਆ ਹੈ ਅਤੇ 2 ਨੌਜਵਾਨ ’ਚ ਨਹਿਰ ’ਚ ਪਏ ਹੋਏ ਹਨ ਤਾਂ ਉਨ੍ਹਾਂ ਵਲੋਂ ਤੁਰੰਤ ਆ ਕੇ ਦੇਖਿਆ ਗਿਆ ਤਾਂ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਉਧਰ ਮੌਕੇ ’ਤੇ ਪਹੁੰਚੀ ਪੁਲਸ ਪਾਸੋਂ ਜਦੋਂ ਇਸ ਹਾਦਸੇ ਸਬੰਧੀ ਜਾਣਕਾਰੀ ਲੈਣੀ ਚਾਹੀ ਤਾਂ ਮੌਕੇ ’ਤੇ ਮੌਜੂਦ ਪੁਲਸ ਅਫ਼ਸਰ ਨੇ ਇਹ ਕਹਿ ਕੇ ਹਾਦਸੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰ ਕਿਸੇ ਤਰ੍ਹਾਂ ਦੀ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ।

ਇਹ ਵੀ ਪੜ੍ਹੋ : ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਚ ਆਪਸ ’ਚ ਲੜੇ ਪਿੰਡ ਵਾਸੀ, ਕੁੱਟ-ਕੁੱਟ ਕੀਤਾ ਬੁਰਾ ਹਾਲ (ਵੀਡੀਓ)


Shyna

Content Editor

Related News