ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ''ਤੇ ਪਰਚਾ ਦਰਜ
Saturday, Feb 17, 2018 - 05:56 PM (IST)

ਮੰਡੀ ਲੱਖੇਵਾਲੀ (ਸੁਖਪਾਲ) - ਥਾਣਾ ਲੱਖੇਵਾਲੀ ਦੀ ਪੁਲਸ ਨੇ ਪਿੰਡ ਸੰਮੇਵਾਲੀ ਦੇ ਇਕ ਕਾਰ ਚਾਲਕ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ ਪਰ ਉਕਤ ਵਿਅਕਤੀ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਥਾਣਾ ਮੁਖੀ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਸੰਮੇਵਾਲੀ ਦਾ ਢਾਣੀਆਂ 'ਚ ਰਹਿਣ ਵਾਲਾ ਸੁਖਦੇਵ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਰਹੂੜਿਆਂਵਾਲੀ ਤੋਂ ਕਾਰ 'ਤੇ ਭਾਗਸਰ ਨੂੰ ਆ ਰਿਹਾ ਸੀ। ਰਸਤੇ 'ਚ ਭਾਗਸਰ ਵੱਲੋਂ ਆ ਰਹੇ ਮੋਟਰਸਾਈਕਲ ਨਾਲ ਕਾਰ ਦੀ ਟੱਕਰ ਹੋ ਗਈ। ਇਸ ਕਾਰਨ ਮੋਟਰਸਾਈਕਲ ਸਵਾਰ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਸਾਥੀ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਅਨੁਸਾਰ ਪਹਿਲਾਂ ਦੋਵੇਂ ਧਿਰਾਂ ਦੀ ਆਪਸ ਵਿਚ ਰਾਜ਼ੀਨਾਮੇ ਦੀ ਗੱਲ ਚੱਲਦੀ ਸੀ, ਜੋ ਸਿਰੇ ਨਹੀਂ ਚੜ੍ਹੀ। ਇਸ ਤੋਂ ਬਾਅਦ ਪੀੜਤ ਵਿਅਕਤੀਆਂ ਦੇ ਬਿਆਨਾਂ 'ਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਦਿੱਤਾ।