2 ਮੋਟਰਸਾਈਕਲਾਂ ਦੀ ਟੱਕਰ ’ਚ 3 ਦੀ ਮੌਤ

01/20/2019 12:57:55 AM

ਬਰਨਾਲਾ, (ਵਿਵੇਕ ਸਿੰਧਵਾਨੀ,ਰਵੀ)- ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ ਦੋ ਨੌਜਵਾਨਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਨੌਜਵਾਨ ਪਿੰਡ ਠੀਕਰੀਵਾਲਾ ’ਚ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੀ ਬਰਸੀ ਦੇ ਮੇੇਲੇ ਤੋਂ ਵਾਪਸ ਘਰ ਜਾ ਰਹੇ ਸਨ। ਜਾਣਕਾਰੀ ਅਨੁਸਾਰ ਧਰਮਪ੍ਰੀਤ ਸਿੰਘ, ਪਰਮਿੰਦਰ ਸਿੰਘ ਵਾਸੀ ਸਹਿਜਡ਼ਾ ਜਿਨ੍ਹਾਂ  ਦੀ ਉਮਰ 20-22 ਸਾਲ ਦੇ ਕਰੀਬ ਹੋਵੇਗੀ। ਉਹ ਆਪਣੇ ਪਿੰਡ ਤੋਂ ਠੀਕਰੀਵਾਲਾ ਪਿੰਡ ’ਚ ਮੇਲਾ ਦੇਖਣ ਲਈ ਆਏ ਸਨ ਕਿ ਸ਼ਾਮ 4 ਵਜੇ ਦੇ ਕਰੀਬ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਸਹਿਜਡ਼ਾ ਜਾ ਰਹੇ ਸਨ। ਜਦੋਂ ਉਹ ਠੀਕਰੀਵਾਲਾ ਦੇ ਸਕੂਲ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਨਾਲ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਸੁਰਜੀਤ ਸਿੰਘ (58) ਪੁੱਤਰ ਰਾਮ ਸਿੰਘ ਵਾਸੀ ਛੀਨੀਵਾਲ ਅਤੇ ਧਰਮਪ੍ਰੀਤ ਸਿਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਪਰਮਿੰਦਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ  ਹੋਏ ਉਸਨੂੰ ਪਟਿਆਲਾ ਰੈਫਰ ਕਰ ਦਿੱਤਾ। ਜਿਥੇ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ। 

Gurminder Singh

This news is Content Editor Gurminder Singh