ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ; 1 ਦੀ ਮੌਤ
Tuesday, Jun 13, 2017 - 02:37 AM (IST)
ਜਾਡਲਾ, (ਜਸਵਿੰਦਰ)- ਨਵਾਂਸ਼ਹਿਰ-ਚੰਡੀਗੜ੍ਹ ਸੜਕ ਪਿੰਡ ਜਾਡਲਾ ਅੱਡਾ ਵਿਖੇ ਅੱਜ ਸਵੇਰੇ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਡੀਸੀ ਪੁੱਤਰ ਪਾਲਾ ਸਿੰਘ (21) ਵਾਸੀ ਜਾਡਲਾ ਮੋਟਰਸਾਈਕਲ 'ਤੇ ਬਲਾਚੌਰ ਵਿਖੇ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਜਾ ਰਿਹਾ ਸੀ ਕਿ ਜਦੋਂ ਉਹ ਉਕਤ ਸਥਾਨ 'ਤੇ ਪਹੁੰਚਿਆ ਤਾਂ ਨਵਾਂਸ਼ਹਿਰ ਵਾਲੇ ਤੋਂ ਆ ਰਹੀ ਟਰੈਕਟਰ-ਟਰਾਲੀ, ਜਿਸ ਨੂੰ ਬਲਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬੰਗਾ ਬੇਟ ਚਲਾ ਰਿਹਾ ਸੀ, ਨਾਲ ਮੋਟਰਸਾਈਕਲ ਸਵਾਰ ਦੀ ਟੱਕਰ ਹੋ ਗਈ, ਜਿਸ ਕਾਰਨ ਡੀਸੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਉਸ ਦੇ ਪਰਿਵਾਰਕ ਮੈਂਬਰ ਚੰਡੀਗੜ੍ਹ ਪੀ.ਜੀ.ਆਈ. ਲਿਜਾ ਰਹੇ ਸਨ ਤਾਂ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਦੋ ਸਾਲ ਦੀ ਲੜਕੀ ਤੇ ਆਪਣੀ ਪਤਨੀ ਨੂੰ ਛੱਡ ਗਿਆ। ਪੁਲਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਵਾਹਨਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
