ਕਾਰ-ਮੋਟਰਸਾਈਕਲ ਟੱਕਰ ''ਚ ਨੌਜਵਾਨ ਦੀ ਮੌਤ

02/19/2017 7:11:08 PM

ਧਨੌਲਾ (ਰਵਿੰਦਰ)— ਰਾਜਗੜ੍ਹ ਰੋਡ ''ਤੇ ਬਾਈਪਾਸ ''ਤੇ ਇਕ ਮੋਟਰਸਾਈਕਲ ਸਵਾਰ ਦੀ ਕਾਰ ਨਾਲ ਹੋਈ ਟੱਕਰ ''ਚ ਮੌਤ ਹੋ ਗਈ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਉਰਫ ਪੁੱਪੂ ਪੁੱਤਰ ਕੇਵਲ ਸਿੰਘ ਵਾਸੀ ਨਵੀਂ ਬਸਤੀ ਧਨੌਲਾ ਮੋਟਰਸਾਈਕਲ ''ਤੇ ਧਨੌਲਾ ਤੋਂ ਰਾਜਗੜ੍ਹ ਵੱਲ ਜਾ ਰਿਹਾ ਸੀ। ਜਦੋਂ ਉਹ ਬਾਈਪਾਸ ਕਰਾਸ ਕਰਨ ਲੱਗਾ ਤਾਂ ਬਰਨਾਲਾ ਵਾਲੇ ਪਾਸਿਓਂ ਆ ਰਹੀ ਇਕ ਕਾਰ ਨਾਲ ਉਸ ਦੀ ਟੱਕਰ ਹੋ ਗਈ।
ਟੱਕਰ ਤੋਂ ਬਾਅਦ ਕਾਰ ਅਤੇ ਮੋਟਰਸਾਈਕਲ ਖੇਤਾਂ ''ਚ ਪਲਟ ਗਏ। ਇਸ ਦੌਰਾਨ ਮੋਟਰਸਾਈਕਲ ਸਵਾਰ ਮਨਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਬਣਦੀ ਕਾਰਵਾਈ ਅਮਲ ''ਚ ਲਿਆਂਦੀ ਜਾ ਰਹੀ ਹੈ। ਜਦੋਂਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Gurminder Singh

This news is Content Editor Gurminder Singh