ਤੇਜ਼ਧਾਰ ਹਥਿਆਰਾਂ ਨਾਲ ਡਰਾ ਕੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ, ਕੇਸ ਦਰਜ
02/10/2023 5:19:36 PM

ਲੁਧਿਆਣਾ (ਰਾਜ) : ਤਾਜਪੁਰ ਰੋਡ ਵਿਖੇ 2 ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਘੇਰ ਲਿਆ। ਤੇਜ਼ਧਾਰ ਹਥਿਆਰਾਂ ਨਾਲ ਡਰਾ ਕੇ ਉਸ ਦਾ ਮੋਟਰਸਾਈਕਲ ਲੁੱਟ ਲਿਆ। ਨੌਜਵਾਨ ਨੇ ਸ਼ਿਕਾਇਤ ਪੁਲਸ ਨੂੰ ਦਿੱਤੀ। ਇਸ ਮਾਮਲੇ 'ਚ ਥਾਣਾ ਟਿੱਬਾ ਦੀ ਪੁਲਸ ਨੇ 2 ਅਣਪਛਾਤੇ ਨੌਜਵਾਨਾਂ ’ਤੇ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਦਿਗਵਿਜੇ ਨੇ ਦੱਸਿਆ ਕਿ ਉਹ ਪਿੰਡ ਕਾਕਾ ਦਾ ਰਹਿਣ ਵਾਲਾ ਹੈ। ਉਹ ਆਪਣੇ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਜਦੋਂ ਉਹ ਤਾਜਪੁਰ ਰੋਡ ਸਥਿਤ ਅਰਜਨ ਧਰਮਕੰਡੇ ਦੇ ਕੋਲ ਪੁੱਜਾ ਤਾਂ ਉਸ ਨੂੰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਘੇਰ ਲਿਆ। ਮੁਲਜ਼ਮਾਂ ਦੇ ਕੋਲ ਤੇਜ਼ਧਾਰ ਹਥਿਆਰ ਸਨ। ਮੁਲਜ਼ਮਾਂ ਨੇ ਹਥਿਆਰ ਦੀ ਨੋਕ ’ਤੇ ਉਸ ਦਾ ਮੋਟਰਸਾਈਕਲ ਲੁੱਟ ਲਿਆ। ਇਸ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ।