ਮੋਟਰਸਾਈਕਲ-ਪਿੱਕਅਪ ਦੀ ਟੱਕਰ ’ਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ,ਘਰ ’ਚ ਵਿਛੇ ਸੱਥਰ

Thursday, Aug 12, 2021 - 06:05 PM (IST)

ਮੋਟਰਸਾਈਕਲ-ਪਿੱਕਅਪ ਦੀ ਟੱਕਰ ’ਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ,ਘਰ ’ਚ ਵਿਛੇ ਸੱਥਰ

ਸੰਗਰੂਰ (ਸਿੰਗਲਾ): ਮੋਟਰਸਾਈਕਲ ’ਤੇ ਘਰ ਪਰਤ ਰਹੇ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਇਕ ਪਿੱਕਅਪ ਨਾਲ ਟੱਕਰ ’ਚ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਅਣਪਛਾਤੇ ਪਿੱਕਅਪ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਾਨੂੰ ਸਸਪੈਂਡ ਦੀ ਕੋਈ ਪ੍ਰਵਾਹ ਨਹੀਂ, ਚਾਹੇ ਫਾਂਸੀ ਲੱਗ ਜਾਵੇ ਅਸੀਂ ਸਦਨ ਨਹੀਂ ਚੱਲਣ ਦੇਵਾਂਗੇ: ਪ੍ਰਤਾਪ ਬਾਜਵਾ

ਜਾਣਕਾਰੀ ਅਨੁਸਾਰ ਮਾਲਵਿੰਦਰ ਸਿੰਘ, ਉਸਦੀ ਮਾਂ ਅਮਰੀਕ ਕੌਰ ਅਤੇ ਕੁੜੀ ਗਗਨਦੀਪ ਕੌਰ ਵਾਸੀ ਲੇਹਲਕਲਾਂ ਮੋਟਰਸਾਈਕਲ ’ਤੇ ਪਿੰਡ ਨਾਨਕਾ ਘਰ ਗੱਗੜਪੁਰ ਤੋਂ ਵਾਪਸ ਆ ਰਹੇ ਸਨ। ਜਦੋਂ ਉਹ ਮੁੱਖ ਸੜਕ ਤੋਂ ਕੁਲਾਰਾਂ ਨੂੰ ਜਾ ਰਹੀ ਸੜਕ ਦੇ ਸਾਹਮਣੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਪਿੱਕਅਪ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਤਿੰਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਿੱਕਅਪ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਪਿੱਕਅਪ ਨੂੰ ਕਬਜ਼ੇ ’ਚ ਲੈ ਲਿਆ, ਜਦੋਂਕਿ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਧੀ ਨੂੰ ਵਧੀਆ ਖ਼ਿਡਾਰੀ ਬਣਾਉਣ ਲਈ ਛੱਡੀ ਫ਼ੌਜ ਦੀ ਨੌਕਰੀ,ਅੱਜ ਹੋਰਾਂ ਲਈ ਮਿਸਾਲ ਬਣਿਆ ਇਹ ਪਿਤਾ


author

Shyna

Content Editor

Related News