ਬੱਸ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Wednesday, Nov 01, 2017 - 02:11 AM (IST)
ਬਟਾਲਾ, (ਬੇਰੀ, ਸੈਂਡੀ)- ਅੱਜ ਦੇਰ ਸ਼ਾਮ ਬੱਸ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਅਤਿ ਦੁਖਦਾਇਕ ਸਮਾਚਾਰ ਮਿਲਿਆ ਹੈ।ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਬੁੱਲ੍ਹੋਵਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਅਲੀਵਾਲ ਆ ਰਿਹਾ ਸੀ, ਜਦੋਂ ਇਹ ਅਲੀਵਾਲ ਬਾਈਪਾਸ ਨੇੜੇ ਪਹੁੰਚਿਆ ਤਾਂ ਅਚਾਨਕ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਹ ਗੰਭੀਰ ਜ਼ਖਮੀ ਹੋ ਗਿਆ। ਇਹ ਸਭ ਦੇਖ ਪੰਜਾਬ ਰੋਡਵੇਜ਼ ਦੀ ਬੱਸ ਜੋ ਕਿ ਫਤਿਹਗੜ੍ਹ ਚੂੜੀਆਂ ਤੋਂ ਬਟਾਲਾ ਆ ਰਹੀ ਸੀ ਦੇ ਚਾਲਕ ਨੇ ਸਵਾਰੀਆਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿਚ ਇਲਾਜ ਲਈ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਮਲਕੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
