ਟਰੱਕ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Friday, Oct 06, 2017 - 12:50 AM (IST)
ਬਟਾਲਾ, (ਸੈਂਡੀ, ਬੇਰੀ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਸੇਖ਼ੂਪੁਰ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਜਸਬੀਰ ਸਿੰਘ ਨੇ ਦੱਸਿਆ ਕਿ ਰਾਜੂ ਪੁੱਤਰ ਗਰੀਬ ਦਾਸ ਵਾਸੀ ਸੇਖ਼ੂਪਰ ਕਲਾਂ (ਬਟਾਲਾ) ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਬੀਤੇ ਦਿਨੀਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕਿ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ, ਕਿ ਜੰਡਿਆਲਾ ਤੋਂ ਤਰਨਤਾਰਨ ਰੋਡ 'ਤੇ ਇਕ ਤੇਜ਼ ਰਫ਼ਤਾਰ ਟਰੱਕ ਸਵਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਰਾਜੂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਤੇ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਜੰਡਿਆਲਾ ਦੇ ਐੱਸ. ਆਈ. ਲਖਬੀਰ ਸਿੰਘ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਟਰੱਕ ਡਰਾਈਵਰ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ।
