ਸੰਗਰੂਰ ''ਚ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ
Wednesday, Jan 21, 2026 - 09:10 PM (IST)
ਭਵਾਨੀਗੜ੍ਹ (ਕਾਂਸਲ) : ਸਥਾਨਕ ਇਲਾਕੇ 'ਚੋਂ ਲੰਘਦੀ ਨੈਸ਼ਨਲ ਹਾਈਵੇ ਨੰਬਰ 7 ਉਪਰ ਪਿੰਡ ਚੰਨੋਂ ਨਜ਼ਦੀਕ ਇਕ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਹੋਏ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਮੱਤਾਂ ਜ਼ਿਲ੍ਹਾ ਫ਼ਰੀਦਕੋਟ ਨੇ ਪੁਲਸ ਨੂੰ ਲਿਖਾਏ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਸਾਲੇ ਮਨਪ੍ਰੀਤ ਸਿੰਘ 26 ਸਾਲ ਵਾਸੀ ਪਿੰਡ ਤੂਤ ਜ਼ਿਲ੍ਹਾ ਫਿਰੋਜਪੁਰ ਜੋ ਕਿ ਜ਼ਿਲ੍ਹਾ ਪਟਿਆਲੇ ਦੇ ਪਿੰਡ ਸੰਦਾਰਸੀ ਵਿਖੇ ਸਕਿਊਰਿਟੀ ਗਾਰਡ ਦਾ ਕੰਮ ਕਰਦਾ ਸੀ, ਨਾਲ ਆਪਣੇ-ਆਪਣੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਜਦੋਂ ਭਵਾਨੀਗੜ੍ਹ ਤੋਂ ਪਟਿਆਲੇ ਨੂੰ ਜਾ ਰਹੇ ਸੀ ਤਾਂ ਪਿੰਡ ਚੰਨੋਂ ਨਜ਼ਦੀਕ ਟਰੈਫ਼ਿਕ ਜ਼ਿਆਦਾ ਹੋਣ ਕਾਰਨ ਉਹ ਆਪਣੇ ਸਾਲੇ ਦੇ ਮੋਟਰਸਾਈਕਲ ਤੋਂ ਥੋੜਾ ਪਿੱਛੇ ਰਹਿ ਗਿਆ ਤੇ ਜਦੋਂ ਹੀ ਉਹ ਚੰਨੋਂ ਦੇ ਬੱਸ ਅੱਡੇ ਤੋਂ ਥੋੜਾ ਅੱਗੇ ਗਿਆ ਉਸ ਨੇ ਦੇਖਿਆ ਕਿ ਉਸ ਦਾ ਸਾਲਾ ਮਨਪ੍ਰੀਤ ਸਿੰਘ ਆਪਣੇ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗਆ ਪਿਆ ਸੀ ਤੇ ਗੰਭੀਰ ਰੂਪ 'ਚ ਜਖ਼ਮੀ ਹੋਇਆ ਪਿਆ ਸੀ। ਜਿਸ ਦੇ ਮੋਟਰਸਾਈਕਲ ਨੂੰ ਕੋਈ ਅਣਪਛਾਤਾ ਵਾਹਨ ਫੇਟ ਮਾਰ ਕੇ ਮੌਕੇ ਤੋਂ ਫਰਾਰ ਹੋ ਚੁੱਕਾ ਸੀ। ਉਸ ਵੱਲੋਂ ਗੰਭੀਰ ਜਖ਼ਮੀ ਹੋਏ ਆਪਣੇ ਸਾਲੇ ਮਨਪ੍ਰੀਤ ਸਿੰਘ ਨੂੰ ਰਾਹਗੀਰਾਂ ਦੀ ਮਦਦ ਨਾਲ ਐਬੂਲੈਂਸ ਰਾਹੀ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਸਬੰਧੀ ਪੁਲਸ ਚੈੱਕ ਪੋਸਟ ਕਾਲਾਝਾੜ ਦੇ ਸਹਾਇਕ ਸਬ-ਇੰਸਪੈਕਟਰ ਮਨਦੀਪ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਅਣਪਛਾਤੇ ਵਾਹਨ ਤੇ ਉਸ ਦੇ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
