14,400 ਨਸ਼ੀਲੀਆਂ ਗੋਲੀਆਂ ਸਣੇ 2 ਮੋਟਰਸਾਈਕਲ ਸਵਾਰ ਪੁਲਸ ਅੜ੍ਹਿੱਕੇ
Tuesday, Jun 15, 2021 - 05:38 PM (IST)
ਰਾਜਪੁਰਾ (ਮਸਤਾਨਾ) : ਥਾਣਾ ਖੇੜੀ ਗੰਡਿਆ ਦੀ ਪੁਲਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਥਾਣਾ ਖੇੜੀ ਗੰਡਿਆ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਅਤੇ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਪੁਲਸ ਫੋਰਸ ਪਿੰਡ ਬਢੌਲੀ ਗੁੱਜਰਾਂ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸਾਹਮਣੇ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ 2 ਵਿਅਕਤੀਆਂ ਨੂੰ ਜਦੋਂ ਪੁਲਸ ਪਾਰਟੀ ਨੇ ਰੋਕ ਕੇ ਦੋਵਾਂ ਦੀ ਤਲਾਸ਼ੀ ਲਈ ਤਾਂ ਦੋਵਾਂ ਕੋਲੋਂ 14,400 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ।
ਪੁਲਸ ਨੇ ਮੁਲਜ਼ਮ ਕਮਲਦੀਪ ਸਿੰਘ ਅਤੇ ਰਾਜਨਦੀਪ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਡੀ. ਐਸ. ਪੀ. ਟਿਵਾਣਾ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਉਹ ਇਹ ਨਸ਼ੇ ਦੀ ਖੇਪ ਕਿੱਥੋਂ ਲੈ ਕੇ ਆਏ ਸਨ ਅਤੇ ਕਿੱਥੇ-ਕਿੱਥੇ ਸਪਲਾਈ ਕਰਨੀ ਸੀ ਨਾਲ ਹੀ ਡੀ. ਐਸ. ਪੀ. ਨੇ ਦੱਸਿਆ ਕਿ ਹੁਣ ਮਾੜੇ ਅਨਸਰਾਂ ਦੀ ਖੈਰ ਨਹੀਂ।