ਰੰਜ਼ਿਸ਼ ਕਾਰਨ ਨੌਜਵਾਨ 'ਤੇ ਵਰ੍ਹਾਈਆਂ ਗੋਲੀਆਂ, ਖੇਡਦੇ ਬੱਚਿਆਂ ਨੂੰ ਵੱਜੀਆਂ (ਵੀਡੀਓ)

11/29/2018 2:24:20 PM

ਅੰਮ੍ਰਿਤਸਰ (ਗੁਰਪ੍ਰੀਤ) - ਅੰਮ੍ਰਿਤਸਰ ਦੇ ਛੇਹਰਟਾ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 3 ਮੋਟਰਸਾਈਕਲ ਸਵਾਰਾਂ ਵਲੋਂ ਇਕ ਨੌਜਵਾਨ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਨੇ ਤਾਂ ਆਪਣੀ ਜਾਨ ਭੱਜ ਕੇ ਬਚਾ ਲਈ ਪਰ ਉਸ ਦੇ ਕੋਲ ਹੀ ਖੇਡ ਰਹੇ 2 ਬੱਚਿਆਂ ਨੂੰ ਉਸ ਗੋਲੀਆਂ ਦਾ ਸ਼ਿਕਾਰ ਹੋਣਾ ਪਿਆ। ਫਾਇਰਿੰਗ ਦੌਰਾਨ ਉਕਤ ਗੋਲੀਆਂ ਬੱਚਿਆਂ ਦੇ ਲੱਤਾਂ 'ਚ ਲੱਗ ਗਈਆਂ, ਜਿਸ ਕਾਰਨ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਸ ਘਟਨਾ ਦੌਰਾਨ ਪੀੜਤ ਧਿਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਵਾਰ-ਵਾਰ ਦਰਖਾਸਤਾਂ ਪੁਲਸ ਨੂੰ ਦੇਣ ਦੇ ਬਾਵਜੂਦ ਦੋਸ਼ੀਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੂੰ ਵਾਰਦਾਤ ਵਾਲੀ ਜਗ੍ਹਾ ਤੋਂ 6 ਗੋਲੀਆਂ ਦੇ ਖੋਲ ਬਰਾਮਦ ਹੋਏ ਹਨ, ਜਿਨ੍ਹਾਂ 'ਚੋਂ 2 ਨਕਲੀ ਦੱਸੇ ਜਾ ਰਹੇ ਹਨ ਅਤੇ ਬਾਕੀਆਂ ਦੀ ਜਾਂਚ ਕਰਵਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ 'ਚ ਵਾਪਰ ਰਹੀਆਂ ਫਾਇਰਿੰਗ ਦੀਆਂ ਘਟਨਾਵਾਂ ਹੁਣ ਆਮ ਹੋ ਗਈਆਂ ਹਨ ਕਿਉਂਕਿ ਕਦੇ ਆਪ ਆਗੂ 'ਤੇ ਅਣਪਛਾਤੇ ਵਿਅਕਤੀ ਵਲੋਂ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਤੇ ਕਦੇ ਕਿਸੇ ਬੱਚੇ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਲੈ ਕੇ ਇਲਾਕਾ ਵਾਸੀਆਂ 'ਚ ਜਿਥੇ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ, ਉਥੇ ਹੀ ਉਨ੍ਹਾਂ ਦੇ ਅੰਦਰ ਪੁਲਸ ਦੇ ਪ੍ਰਤੀ ਨਾਰਾਜ਼ਗੀ ਵੀ ਸਾਫ ਦਿਖਾਈ ਦੇ ਰਹੀ ਹੈ।

rajwinder kaur

This news is Content Editor rajwinder kaur