ਅਣਪਛਾਤੇ ਵਾਹਨ ਨੇ ਲਈ ਮੋਟਰਸਾਈਕਲ ਸਵਾਰ ਦੀ ਜਾਨ

Tuesday, Jun 12, 2018 - 05:47 AM (IST)

ਅਣਪਛਾਤੇ ਵਾਹਨ ਨੇ ਲਈ ਮੋਟਰਸਾਈਕਲ ਸਵਾਰ ਦੀ ਜਾਨ

ਤਪਾ ਮੰਡੀ,  (ਸ਼ਾਮ,ਗਰਗ)-  ਐਤਵਾਰ ਰਾਤ ਮਾਨਸਾ-ਬਰਨਾਲਾ ਮੁੱਖ ਰੋਡ ’ਤੇ ਪਿੰਡ ਧੌਲਾ ਦੇ ਗੰਦੇ ਨਾਲੇ  ਕੋਲ ਇਕ ਮੋਟਰਸਾਈਕਲ ਸਵਾਰ ਦੀ ਅਣਪਛਾਤੇ ਵਾਹਨ ਦੀ ਟੱਕਰ  ਨਾਲ  ਮੌਤ ਹੋ  ਗਈ। ਜਾਂਚ ਅਧਿਕਾਰੀ ਗੁਰਪਿਆਰ ਸਿੰਘ ਨੇ ਦੱਸਿਆ ਕਿ ਨੌਜਵਾਨ ਸੁਰਿੰਦਰ ਕੁਮਾਰ ਗੌਤਮ (28) ਪੁੱਤਰ ਲਲਿਤ ਕੁਮਾਰ ਵਾਸੀ ਯੂ. ਪੀ. ਹਾਲ ਆਬਾਦ ਧੌਲਾ ਟਰਾਈਡੈਂਟ ਫੈਕਟਰੀ ’ਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਦੀ ਡਿਊਟੀ ਕਰ ਕੇ ਘਰ ਆਇਆ ਸੀ ਅਤੇ ਸ਼ਾਮ 5 ਵਜੇ ਦੇ ਕਰੀਬ ਘਰੇਲੂ ਕੰਮ ਲਈ ਮੋਟਰਸਾਈਕਲ ’ਤੇ ਬਰਨਾਲਾ ਚਲਾ ਗਿਆ। ਜਦੋਂ ਰਾਤ 11 ਵਜੇ ਦੇ ਕਰੀਬ ਉਹ ਘਰ ਵਾਪਸ ਆ ਰਿਹਾ ਸੀ ਤਾਂ ਮੁੱਖ ਮਾਰਗ ’ਤੇ ਗੰਦੇ ਨਾਲੇ ਕੋਲ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਥਾਣਾ ਰੂਡ਼ੇਕੇ ਕਲਾਂ ਦੇ ਜਾਂਚ ਅਧਿਕਾਰੀ ਗੁਰਪਿਆਰ ਸਿੰਘ ਨੇ ਪੁਲਸ ਪਾਰਟੀ ਸਣੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਕੇ ਮ੍ਰਿਤਕ ਦੇ ਪਿਤਾ ਲਲਿਤ ਕੁਮਾਰ ਪੁੱਤਰ ਰਾਮਦੁਲਾਰੇ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਅਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ। 
 


Related News