ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਘਰ ਦੇ ਬਾਹਰ ਚਲਾਈਆਂ ਗੋਲ਼ੀਆਂ
Saturday, Jan 28, 2023 - 05:26 AM (IST)

ਲੁਧਿਆਣਾ (ਰਾਜ)–ਪ੍ਰਤਾਪ ਸਿੰਘ ਵਾਲਾ ਇਲਾਕੇ ’ਚ ਇਕ ਘਰ ਦੇ ਬਾਹਰ ਮੋਟਰਸਾਈਕਲ ’ਤੇ ਆਏ 3 ਨੌਜਵਾਨਾਂ ਨੇ ਗੋਲ਼ੀਆਂ ਚਲਾਈਆਂ। ਇਸ ਤੋਂ ਬਾਅਦ ਧਮਕਾਉਂਦੇ ਹੋਏ ਫਰਾਰ ਹੋ ਗਏ। ਇਸ ਸਬੰਧ ’ਚ ਥਾਣਾ ਪੀ. ਏ. ਯੂ. ਦੀ ਪੁਲਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਕਮਲਜੀਤ ਕੌਰ ਨੇ ਪੁਲਸ ਨੂੰ ਦੱਸਿਆ ਹੈ ਕਿ 25 ਜਨਵਰੀ ਦੀ ਰਾਤ ਨੂੰ ਉਹ ਘਰ ’ਚ ਸਨ।
ਇਹ ਖ਼ਬਰ ਵੀ ਪੜ੍ਹੋ : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ
ਜਦ ਖਾਣਾ ਖਾ ਕੇ ਸੌਣ ਲੱਗੇ ਤਾਂ ਅਚਾਨਕ ਘਰ ਦੇ ਬਾਹਰ ਗੇਟ ’ਤੇ ਗੋਲ਼ੀਆਂ ਚੱਲਣ ਦੀ ਆਵਾਜ਼ ਆਈ। ਉਹ ਭੱਜਦੇ ਹੋਏ ਗਏ ਤਾਂ ਮੋਟਰਸਾਈਕਲ ’ਤੇ 3 ਨੌਜਵਾਨ ਸਨ, ਜੋ ਖੁਦ ਨੂੰ ਬਾਊ ਗਰੁੱਪ ਦੇ ਦੱਸ ਰਹੇ ਸਨ ਅਤੇ ਉਨ੍ਹਾਂ ਨੂੰ ਦੇਖ ਕੇ ਫਰਾਰ ਹੋ ਗਏ। ਪੁਲਸ ਦਾ ਕਹਿਣਾ ਹੈ ਕਿ ਨੇੜੇ ਦੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਜਲਦ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਖ਼ੁਸ਼ੀਆਂ ਆਉਣ ਤੋਂ ਪਹਿਲਾਂ ਹੀ ਘਰ ’ਚ ਪਏ ਵੈਣ, ਢਾਈ ਸਾਲਾ ਬੱਚੀ ਦੀ ਇੰਝ ਗਈ ਜਾਨ