ਇਨਕਮ ਟੈਕਸ ਦਫ਼ਤਰ ਬਾਹਰੋਂ ਮੋਟਰਸਾਈਕਲ ਚੋਰੀ
Thursday, Jul 24, 2025 - 05:02 PM (IST)

ਬਠਿੰਡਾ (ਸੁਖਵਿੰਦਰ) : ਚੋਰਾਂ ਨੇ ਇਨਕਮ ਟੈਕਸ ਦਫ਼ਤਰ ਦੇ ਬਾਹਰੋਂ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰ ਲਿਆ। ਬਠਿੰਡਾ ਦੇ ਰਹਿਣ ਵਾਲੇ ਅਮਨ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਇਨਕਮ ਟੈਕਸ ਦਫਤਰ ਦੇ ਨੇੜੇ ਖੜ੍ਹਾ ਕੀਤਾ ਸੀ। ਉਹ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ।
ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।