ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
Thursday, Apr 30, 2026 - 12:24 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਚੋਰੀ ਦੇ 5 ਬੁਲੇਟ ਮੋਟਰਸਾਈਕਲ ਅਤੇ 6 ਸਪਲੈਂਡਰ ਮੋਟਰਸਾਈਕਲਾਂ ਦੇ ਨਾਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਕਤ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਐਲਡੇਕੋ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਜਿੰਦਰ ਲਾਲ ਸਿੱਧੂ ਅਤੇ ਜਾਂਚ ਅਧਿਕਾਰੀ ਥਾਣੇਦਾਰ ਜਿਤੇਂਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਗਸ਼ਤ ਦੌਰਾਨ ਕਾਦੀਆਂ ਕੱਟ ਦੇ ਕੋਲ ਨਾਕਾਬੰਦੀ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਪੁਲਸ ਨੇ ਚੋਰੀ ਕੀਤੇ ਹੋਏ 5 ਬੁਲੇਟ ਮੋਟਰਸਾਈਕਲ ਅਤੇ 6 ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ, ਵਿਕਾਸ ਕੁਮਾਰ ਵਾਸੀ ਅਸ਼ੋਕ ਨਗਰ ਅਤੇ ਲਵਿਸ਼ ਅਗਰਵਾਲ ਵਾਸੀ ਨਿਊ ਸੁਭਾਸ਼ ਨਗਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
