ਮੋਟਰਸਾਈਕਲ ਚੋਰ ਗ੍ਰਿਫਤਾਰ
Sunday, Aug 19, 2018 - 02:36 AM (IST)

ਅੰਮ੍ਰਿਤਸਰ, (ਅਰੁਣ)- ਥਾਣਾ ਸਦਰ ਦੀ ਪੁਲਸ ਵੱਲੋਂ ਕੀਤੀ ਨਾਕੇਬੰਦੀ ਦੌਰਾਨ ਮੋਟਰਸਾਈਕਲ ’ਤੇ ਆ ਰਹੇ 2 ਸ਼ੱਕੀ ਨੌਜਵਾਨਾਂ ਨੂੰ ਰੋਕਿਆ ਗਿਆ। ਜਾਂਚ ਦੌਰਾਨ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ। ਗ੍ਰਿਫਤਾਰ ਕੀਤੇ ਗਏ ਦਿਲਬਾਗ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਭੰਗੂਪੁਰ ਤਰਨਤਾਰਨ ਤੇ ਸੂਰਜ ਪ੍ਰਕਾਸ਼ ਪੁੱਤਰ ਸ਼ਿਵ ਕੁਮਾਰ ਵਾਸੀ ਮੁਸਤਫਾਬਾਦ ਦੀ ਨਿਸ਼ਾਨਦੇਹੀ ’ਤੇ ਛਾਪੇਮਾਰੀ ਕਰਦਿਆਂ ਪੁਲਸ ਨੇ ਇਕ ਹੋਰ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।