ਅੰਮ੍ਰਿਤਸਰ ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਕੀਤਾ ਕਾਬੂ

08/10/2018 4:49:52 PM

ਅੰਮ੍ਰਿਤਸਰ (ਅਵਦੇਸ਼) : ਅੰਮ੍ਰਿਤਸਰ ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਚੋਰਾਂ ਦੇ ਕਬਜ਼ੇ 'ਚੋਂ ਚੋਰੀ ਦੇ 8 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰਾਜਬੀਰ ਸਿੰਘ ਉਰਫ ਰਾਜੂ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਕੁਹਾੜਕਾ ਤਰਨਤਾਰਨ, ਰਣਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਕੁਹਾੜਕਾ ਤਰਨਤਾਰਨ, ਦਿਲਬਾਗ ਸਿੰਘ ਉਰਫ ਬਾਗਾ ਪੁੱਤਰ ਹੀਰਾ ਸਿੰਘ ਪਿੰਡ ਸ਼ਹਿਬਾਜਪੁਰ ਤਰਨਤਾਰਨ, ਪਰਮਜੀਤ ਸਿੰਘ ਉਰਫ ਭੱਟੀ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਸ਼ਹਿਬਾਜਪੁਰ ਤਰਨਤਾਰਨ ਦੇ ਰੂਪ ਵਿਚ ਹੋਈ ਹੈ। ਪੁਲਸ ਵਲੋਂ ਉਕਤ ਚੋਰਾਂ ਦੀ ਗ੍ਰਿਫਤਾਰੀ ਜਲੇਬੀਆਂ ਵਾਲਾ ਚੌਕ ਨੇੜੇ ਕੀਤੀ ਗਈ ਹੈ। 
ਪੁਲਸ ਮੁਤਾਬਕ ਉਕਤ ਗਿਰੋਹ ਅੰਮ੍ਰਿਤਸਰ 'ਚੋਂ ਮੋਟਰਸਾਈਕਲ ਚੋਰੀ ਕਰਕੇ ਅਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ, ਜਾਅਲੀ ਆਰ. ਸੀ. ਬਣਾ ਕੇ ਤਰਨਤਾਰਨ ਵਿਚ ਵੇਚਦਾ ਸੀ। ਇਹ ਅੱਜ ਵੀ ਸ੍ਰੀ ਦਰਬਾਰ ਸਾਹਿਬ ਦੇ ਇਲਾਕੇ ਵਿਚ ਘੁੰਮ ਰਹੇ ਸਨ ਜਿਨ੍ਹਾਂ ਨੂੰ ਏ. ਐੱਸ. ਆਈ. ਪਰਮਜੀਤ ਸਿੰਘ ਨੇ ਨਾਕਾਬੰਦੀ ਦੌਰਾਨ ਕਾਬੂ ਕਰ ਲਿਆ। ਉਕਤ ਦੋਸ਼ੀਆਂ ਨੂੰ ਸ਼ੁੱਕਰਵਾਰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਦੋਸ਼ੀਆਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।