ਮੋਟਰਸਾਈਕਲ ਚੋਰ ਕਾਬੂ

12/13/2017 6:59:06 AM

ਅੰਮ੍ਰਿਤਸਰ,   (ਅਰੁਣ)-  ਸਿਵਲ ਲਾਈਨ ਥਾਣੇ ਦੀ ਪੁਲਸ ਨੇ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰਣਜੀਤ ਸਿੰਘ ਰਾਣਾ ਪੁੱਤਰ ਬਲਬੀਰ ਸਿੰਘ ਵਾਸੀ ਫਤਿਹ ਸਿੰਘ ਕਾਲੋਨੀ ਦੇ ਕਬਜ਼ੇ 'ਚੋਂ ਚੋਰੀ ਕੀਤਾ ਇਕ ਪਲੈਟੀਨਾ ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਅਦਾਲਤ 'ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।