ਮੋਟਰਸਾਈਕਲ ਚੋਰ ਕਾਬੂ
Wednesday, Jan 17, 2018 - 06:27 AM (IST)
ਅੰਮ੍ਰਿਤਸਰ, (ਅਰੁਣ)- ਕੱਥੂਨੰਗਲ ਥਾਣੇ ਦੀ ਪੁਲਸ ਨੇ ਨਾਕਾਬੰਦੀ ਕਰਦਿਆਂ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕੀਤਾ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰੇਸ਼ਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕੋਟ ਹਿਰਦੇ ਰਾਮ ਦੇ ਕਬਜ਼ੇ 'ਚੋਂ ਚੋਰੀ ਕੀਤਾ ਇਕ ਕੈਲੀਬਰ ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲਸ ਨੇ ਚੋਰੀ ਦੇ ਇਕ ਮੋਟਰਸਾਈਕਲ, ਮੋਬਾਇਲ ਤੇ ਇਕ ਦਾਤਰ ਸਮੇਤ ਮੁਲਜ਼ਮ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਉਸ ਦੇ ਸਾਥੀ ਪਰਮਜੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਬੱਲ ਕਲਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
