ਅਣਪਛਾਤੇ ਵਾਹਨ ਨੇ ਕਾਰ ਅਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ, 6 ਜ਼ਖਮੀ

Tuesday, Aug 11, 2020 - 06:08 PM (IST)

ਅਣਪਛਾਤੇ ਵਾਹਨ ਨੇ ਕਾਰ ਅਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ, 6 ਜ਼ਖਮੀ

ਬਠਿੰਡਾ (ਸੁਖਵਿੰਦਰ) : ਮੰਗਲਵਾਰ ਸਵੇਰੇ ਬਠਿੰਡਾ ਮੁਕਤਸਰ ਰੋਡ 'ਤੇ ਅਣਪਛਾਤੇ ਵਾਹਨ ਨੇ ਇਕ ਕਾਰ ਅਤੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋਵੇਂ ਵਾਹਨਾਂ 'ਤੇ ਸਵਾਰ 2 ਔਰਤਾਂ ਅਤੇ ਇਕ ਬੱਚੇ ਸਮੇਤ ਹੋਰ 6 ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਉਕਤ ਅਣਪਛਾਤਾ ਵਾਹਨ ਚਾਲਕ ਵਾਹਨ ਲੈ ਕਿ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। 

ਜਾਣਕਾਰੀ ਅਨੁਸਾਰ ਮੁਕਤਸਰ ਰੋਡ 'ਤੇ ਸਵੇਰੇ ਹਨੇਰੇ ਵਿਚ ਕਿਸੇ ਅਣਪਛਾਤੇ ਵਾਹਨ ਨੇ ਇਕ ਕਾਰ ਅਤੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਦੋਵੇਂ ਵਾਹਨਾਂ 'ਤੇ ਸਵਾਰ 7 ਲੋਕ ਗੰਭੀਰ ਜ਼ਖਮੀ ਹੋ ਗਏ। ਟੱਕਰ ਵਿਚ ਕਾਰ ਅਤੇ ਮੋਟਰਸਾਈਕਲ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਵਰਕਰ ਮੌਕੇ 'ਤੇ ਪਹੁੰਚੇ ਅਤੇ ਮੋਟਰਸਾਈਕਲ ਸਵਾਰ ਮਨਦੀਪ ਸਿੰਘ (25) ਪੁੱਤਰ ਬਲਜਿੰਦਰ ਸਿੰਘ, ਗੁਰਸਾਹਿਬ ਸਿੰਘ (35) ਪੁੱਤਰ ਪ੍ਰੀਤਮ ਸਿੰਘ ਵਾਸੀ ਵਿਰਕ ਕਲਾਂ ਅਤੇ ਕਾਰ ਸਵਾਰਾਂ ਬਚਿੱਤਰ ਸਿੰਘ (30) ਪੁੱਤਰ ਗੁਰਚਰਨ ਸਿੰਘ, ਪ੍ਰੀਤਮ ਕੌਰ (58) ਪਤਨੀ ਕਸ਼ਮੀਰ ਸਿੰਘ, ਰਣਜੀਤ ਕੌਰ (53) ਪਤਨੀ ਗੁਰਚਰਨ ਸਿੰਘ, ਨਿਰਮਲ ਕੌਰ (30) ਪਤਨੀ ਬਚਿੱਤਰ ਸਿੰਘ ਅਤੇ ਗੁਰਸ਼ਰਨ ਸਿੰਘ 5 ਪੁੱਤਰ ਬਚਿੱਤਰ ਸਿੰਘ ਵਾਸੀ ਜਲਾਲਾਬਾਦ ਨੂੰ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਵਿਚ ਡਾਕਟਰਾਂ ਨੇ ਮੋਟਰਸਾਈਕਲ ਸਵਾਰ ਗੁਰਸਾਹਿਬ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਦਕਿ ਹੋਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਵਲੋਂ ਇਸ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News