ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ
Sunday, Jun 23, 2019 - 04:52 PM (IST)

ਦਸੂਹਾ (ਝਾਵਰ) : ਐਤਵਾਰ ਦਸੂਹਾ-ਕਮਾਹੀ ਦੇਵੀ ਲਿੰਕ ਸੜਕ 'ਤੇ 2 ਮੋਟਰਸਾਈਕਲਾਂ ਦੀ ਸੰਸਾਰਪੁਰ ਨੇੜੇ ਹੋਈ ਟੱਕਰ ਵਿਚ ਦੋਵਾਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਬਲਦੇਵ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਯੋਗਾ ਵਜੋਂ ਹੋਈ ਹੈ। ਇਸ ਦੌਰਾਨ ਸੜਕ 'ਤੇ ਖੜ੍ਹੇ ਵਿਅਕਤੀ ਸਰਵਣ ਸਿੰਘ 'ਚ ਵੀ ਮੋਟਰਸਾਈਕਲ ਜਾ ਵੱਜਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਅਤੇ ਜ਼ਖਮੀ ਸੰਸਾਰਪੁਰ ਦੇ ਨਿਵਾਸੀ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।