ਅਣਪਛਾਤੇ ਵਾਹਨ ਨਾਲ ਮੋਟਰਸਾਈਕਲ ਦੀ ਟੱਕਰ, ਇਕ ਦੀ ਮੌਤ

Tuesday, Sep 19, 2017 - 05:36 PM (IST)

ਅਣਪਛਾਤੇ ਵਾਹਨ ਨਾਲ ਮੋਟਰਸਾਈਕਲ ਦੀ ਟੱਕਰ, ਇਕ ਦੀ ਮੌਤ

ਬਟਾਲਾ (ਬੇਰੀ, ਵਿਪਨ, ਅਸ਼ਵਨੀ, ਯੋਗੀ, ਰਾਘਵ) - ਸਥਾਨਕ ਕਾਦੀਆਂ ਰੋਡ ਭਾਗੀ ਨੰਗਲ ਵਿਖੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਦੀ ਮੌਤ ਅਤੇ ਦੂਜੇ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੇਖਵਾਂ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਅਤੇ ਚੌਕੀ ਇੰਚਾਰਜ ਵਡਾਲਾ ਗ੍ਰੰਥੀਆ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਦੁਪਿਹਰ ਬਾਅਦ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਜੋਧ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕਿਲਾ ਦਰਸ਼ਨ ਸਿੰਘ ਅਤੇ ਪ੍ਰੀਤ ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਸ਼ਾਹਵਾਲ ਕਾਨੂੰਵਾਨ ਸਾਈਡ ਤੋਂ ਆ ਰਹੇ ਅਤੇ ਜਦੋਂ ਕਾਦੀਆਂ ਰੋਡ ਭਾਗੀ ਨੰਗਲ ਪਹੁੰਚੇ ਤਾਂ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਦੋਵੇਂ ਸੜਕ 'ਤੇ ਡਿਗ ਪਏ ਅਤੇ ਜੋਧ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਪ੍ਰੀਤ ਗੰਭੀਰ ਰੂਪ 'ਚ ਜਖਮੀ ਹੋ ਗਿਆ, ਜਿਸਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਿਲ ਕਰਵਾਇਆ। ਹਾਦਸੇ ਦੇ ਕਾਰਨਾਂ ਦਾ ਪਤਾ ਕਰਨ 'ਚ ਪੁਲਸ ਜੁਟੀ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।
 


Related News