ਸੜਕ ’ਤੇ ਜਾ ਰਹੇ ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ, ਸੜ ਕੇ ਹੋਇਆ ਸੁਆਹ

Sunday, Aug 01, 2021 - 05:47 PM (IST)

ਸੜਕ ’ਤੇ ਜਾ ਰਹੇ ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ, ਸੜ ਕੇ ਹੋਇਆ ਸੁਆਹ

ਬਨੂੜ (ਗੁਰਪਾਲ) : ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਜਾ ਰਹੇ ਇਕ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਨੌਜਵਾਨ ਦਾ ਬਚਾਅ ਹੋ ਜਾਣ ਤੇ ਅੱਗ ਲੱਗਣ ਕਾਰਨ ਮੋਟਰ ਸਾਈਕਲ ਦੇ ਸੁਆਹ ਹੋ ਜਾਣ ਦਾ ਸਮਾਚਾਰ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਚਾਲਕ ਨੌਜਵਾਨ ਸੋਨੀ ਪੁੱਤਰ ਅਮਰੀਕ ਸਿੰਘ ਵਾਸੀ ਤੰਗੋਰੀ ਥਾਣਾ ਸੋਹਾਣਾ ਜ਼ਿਲ੍ਹਾ ਮੋਹਾਲੀ ਨੇ ਦੱਸਿਆ ਕਿ ਉਹ ਬੀਤੀ ਦੇਰ ਸ਼ਾਮ ਆਪਣੇ ਮੋਟਰਸਾਈਕਲ ਪੀ ਬੀ 65 2481 ਸਵਾਰ ਹੋ ਕੇ ਆਪਣੇ ਪਿੰਡ ਤੰਗੋਰੀ ਤੋਂ ਬਨੂੜ ਵੱਲ ਨੂੰ ਜਾ ਰਿਹਾ ਸੀ।

ਮੋਟਰਸਾਈਕਲ ਚਾਲਕ ਨੇ ਦੱਸਿਆ ਕਿ ਜਦੋਂ ਉਹ ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਪੈਂਦੇ ਪਿੰਡ ਫੌਜੀ ਕਾਲੋਨੀ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ ਵਿਚੋਂ ਇਕਦਮ ਪਟਾਕਾ ਵੱਜਣ ਦੀ ਆਵਾਜ਼ ਆਈ ਤੇ ਦੇਖਦੇ ਹੀ ਦੇਖਦੇ ਮੋਟਰਸਾਈਕਲ ਨੂੰ ਅੱਗ ਲੱਗ ਗਈ। ਨੌਜਵਾਨ ਨੇ ਦੱਸਿਆ ਕਿ ਜਦੋਂ ਮੋਟਰਸਾਈਕਲ ਵਿਚੋਂ ਅਚਾਨਕ ਪਟਾਕਾ ਵੱਜਿਆ ਤਾਂ ਉਹ ਮੋਟਰਸਾਈਕਲ ਨੂੰ ਛੱਡ ਕੇ ਇਕ ਕਦਮ ਦੂਰ ਚਲਾ ਗਿਆ। ਅੱਗ ਲੱਗਣ ਕਾਰਨ ਮੋਟਰਸਾਈਕਲ ਸੜ ਕੇ ਸੁਆਹ ਹੋ ਗਿਆ।


author

Gurminder Singh

Content Editor

Related News