ਕੋਟਕਪੂਰਾ ਪੁਲਸ ਨੂੰ ਸਫ਼ਲਤਾ, ਚੋਰੀ ਦੇ ਛੇ ਮੋਟਰਸਾਈਕਲਾਂ ਸਮੇਤ ਦੋ ਕਾਬੂ

Tuesday, Nov 12, 2019 - 06:32 PM (IST)

ਕੋਟਕਪੂਰਾ ਪੁਲਸ ਨੂੰ ਸਫ਼ਲਤਾ, ਚੋਰੀ ਦੇ ਛੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਕੋਟਕਪੂਰਾ (ਨਰਿੰਦਰ) : ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ਾਂ 'ਤੇ ਡੀ. ਐੱਸ. ਪੀ. ਕੋਟਕਪੂਰਾ ਬਲਕਾਰ ਸਿੰਘ ਸੰਧੂ ਅਤੇ ਐਸ. ਐੱਚ. ਓ. ਥਾਣਾ ਸਿਟੀ, ਕੋਟਕਪੂਰਾ ਇੰਸ. ਜਸਵੀਰ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਪੁਲਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਦੇ 6 ਮੋਟਰ ਸਾਈਕਲ ਬਰਾਮਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲਾਲੂ ਰਾਮ ਪੁੱਤਰ ਕਾਕਾ ਸਿੰਘ ਵਾਸੀ ਧੰਨਾ ਬਸਤੀ ਕੋਟਕਪੂਰਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਇਆ ਸੀ ਕਿ ਲੰਘੀ 9 ਨਵੰਬਰ ਨੂੰ ਫ਼ਰੀਦਕੋਟ ਰੋਡ 'ਤੇ ਪੈਟਰੋਲ ਪੰਪ ਨੇੜੇ ਗਲੀ 'ਚ ਉਸਦਾ ਮੋਟਰ ਸਾਈਕਲ ਚੋਰੀ ਹੋ ਗਿਆ ਸੀ ਅਤੇ ਬਾਅਦ 'ਚ ਪੁੱਛ-ਗਿੱਛ ਕਰਨ 'ਤੇ ਪਤਾ ਲੱਗਾ ਕਿ ਇਹ ਚੋਰੀ ਜਗਜੀਤ ਸਿੰਘ ਜੱਗੀ ਵਾਸੀ ਮੋਰਾਂਵਾਲੀ ਹਾਲ ਨਿਵਾਸੀ ਕੋਟਕਪੂਰਾ ਤੇ ਪਵਨ ਕੁਮਾਰ ਵਾਸੀ ਕੋਟਕਪੂਰਾ ਨੇ ਕੀਤੀ ਹੈ। 

ਇਸ 'ਤੇ ਹੌਲਦਾਰ ਜਸਵਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਜਗਜੀਤ ਸਿੰਘ ਅਤੇ ਪਵਨ ਕੁਮਾਰ ਨੂੰ ਕਾਬੂ ਕਰਕੇ ਇਨ੍ਹਾਂ ਦੇ ਘਰੋਂ ਦੋ ਮੋਟਰਸਾਈਕਲ ਬਰਾਮਦ ਕੀਤੇ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਪਿੰਡ ਸਿੱਖਾਂਵਾਲਾ ਵਿਖੇ ਲੁਕਾ ਕੇ ਰੱਖੇ ਹੋਏ ਚਾਰ ਹੋਰ ਮੋਟਰਸਾਈਕਲ ਬਰਾਮਦ ਕਰਵਾਏ। ਇਸ ਸਬੰਧੀ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਵੇਂ ਵਿਅਕਤੀਆਂ ਨੂੰ ਅੱਜ ਮਾਣਯੋਗ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News