ਮੋਟਰਸਾਈਕਲ ਦੀ ਟੱਕਰ ਵੱਜਣ ਨਾਲ ਰਿਕਸ਼ਾ ਚਾਲਕ ਜ਼ਖਮੀ
Thursday, Nov 23, 2017 - 10:35 AM (IST)

ਬਟਾਲਾ (ਬੇਰੀ, ਸੈਂਡੀ) - ਮੋਟਰਸਾਈਕਲ ਦੀ ਟੱਕਰ ਵੱਜਣ ਨਾਲ ਰਿਕਸ਼ਾ ਚਾਲਕ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਕਿਲਾ ਚੰਦ ਪੁੱਤਰ ਗਿਆਨ ਚੰਦ ਵਾਸੀ ਲੱਲੀਆਂ ਵਾਲੀ ਗਲੀ ਕਾਹਨੂੰਵਾਨ ਰੋਡ ਬਟਾਲਾ ਨੇ ਦੱਸਿਆ ਕਿ ਉਹ ਬੱਸ ਸਟੈਂਡ ਤੋਂ ਰਿਕਸ਼ਾ ਲੈ ਕੇ ਘਰ ਜਾ ਰਿਹਾ ਸੀ ਤੇ ਜਦੋਂ ਗੁਰਦਾਸਪੁਰ ਰੋਡ ਸਥਿਤ ਟੈਲੀਫੋਨ ਐਕਸਚੇਂਜ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਸੜਕ 'ਤੇ ਡਿੱਗਣ ਨਾਲ ਜ਼ਖਮੀ ਹੋ ਗਿਆ। ਉਪਰੰਤ ਉਸਨੂੰ ਐਂਬੂਲੈਂਸ 108 ਦੇ ਰਾਹੀਂ ਸਿਵਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ।