ਚੋਰੀ ਦੇ ਮੋਟਰਸਾਈਕਲਾਂ ਸਮੇਤ ਚੋਰ ਗਿਰੋਹ ਦੇ ਦੋ ਮੈਂਬਰ ਕਾਬੂ

06/11/2024 3:41:38 PM

ਮਲੋਟ (ਜੁਨੇਜਾ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਵੱਲੋਂ ਗੈਰ ਸਮਾਜੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਨਿਰਦੇਸ਼ਾਂ ਤਹਿਤ ਅਤੇ ਡੀ. ਐੱਸ. ਪੀ. ਮਲੋਟ ਦੀ ਅਗਵਾਈ ਹੇਠ ਗੈਰ ਸਮਾਜੀ ਅਨਸਰਾਂ ਵਿਰੁੱਧ ਅਤੇ ਚੋਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉੁਸ ਵੇਲੇ ਸਫਲਤਾ ਮਿਲੀ ਜਦੋਂ ਏ. ਐੱਸ. ਆਈ ਰਛਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਪੁੱਤਰ ਹਰਮੇਲ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀਅਨ ਫੁੱਲੋ ਮਿੱਠੀ ਵੱਖ-ਵੱਖ ਸ਼ਹਿਰਾਂ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਕੰਮ ਕਰਦੇ ਹਨ। ਇਹ ਵਿਅਕਤੀ ਹੁਣ ਵੀ ਚੋਰੀ ਦੇ ਮੋਟਰਸਾਈਕਲਾਂ ਸਮੇਤ ਪਿੰਡ ਸ਼ੇਖੂ ਤੋਂ ਜੀ. ਟੀ. ਬੀ. ਸਕੂਲ ਵਾਲੇ ਪਾਸੇ ਵੱਲ ਦੀ ਮਲੋਟ ਵਿਖੇ ਆ ਰਹੇ ਹਨ। ਜੇ ਪੁਲਸ ਕਾਰਵਾਈ ਕਰੇ ਤਾਂ ਇਹ ਚੋਰ ਕਾਬੂ ਆ ਸਕਦੇ ਹਨ।

ਇਸ ਮਾਮਲੇ 'ਤੇ ਪੁਲਸ ਟੀਮ ਨੇ ਕਾਰਵਾਈ ਕਰਕੇ ਉਕਤ ਦੋਵਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਇਨ੍ਹਾਂ ਪਾਸੋਂ ਚੋਰੀ ਕੀਤੇ ਦੋ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ। ਪੁਲਸ ਨੇ ਦੋਵਾਂ ਵਿਰੁੱਧ ਸਿਟੀ ਮਲੋਟ ਵਿਖੇ ਅ/ਧ 379 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ। ਪੁਲਸ ਨੇ ਦੋਸ਼ੀਆਂ ਵਿਰੁੱਧ 411 ਆਈ. ਪੀ. ਸੀ ਤਹਿਤ ਵਾਧਾ ਜੁਰਮ ਕਰਕੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਗਿਰੋਹ ਨਾਲ ਜੁੜੀਆਂ ਤਾਰਾਂ ਦਾ ਖੁਲਾਸਾ ਹੋ ਸਕੇ। 


Gurminder Singh

Content Editor

Related News