ਦੋ ਮੋਟਰਸਾਈਕਲ ਟਕਰਾਏ, ਇਕ ਦੀ ਮੌਤ, ਇਕ ਜ਼ਖ਼ਮੀ

07/14/2019 5:22:01 PM

ਬਟਾਲਾ (ਜ.ਬ) : ਬੀਤੀ ਰਾਤ ਅੰਮ੍ਰਿਤਸਰ ਰੋਡ 'ਤੇ ਦੋ ਮੋਟਰਸਾਈਕਲ ਟਕਰਾਉਣ ਨਾਲ ਇਕ 21 ਸਾਲਾ ਨੌਜਵਾਨ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਜਸਵੰਤ ਸਿੰਘ ਵਾਸੀ ਭਾਗੋਵਾਲ ਨੇ ਦੱਸਿਆ ਕਿ ਮੇਰਾ ਪੁੱਤਰ ਲਵਪ੍ਰੀਤ ਸਿੰਘ ਜੋ ਲਕੜੀ ਦਾ ਕੰਮ ਕਰਦਾ ਹੈ, ਬੀਤੀ ਦੇਰ ਸ਼ਾਮ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਕੰਮ ਤੋਂ ਘਰ ਆ ਰਿਹਾ ਸੀ, ਜਦੋਂ ਇਹ ਸੇਖੜੀ ਕਾਲਜ ਨਜ਼ਦੀਕ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਨਿਕਲਿਆ ਤਾਂ ਅੱਗੋਂ ਆ ਰਹੇ ਇਕ ਮੋਟਰਸਾਈਕਲ ਨੇ ਇਸ ਦੇ ਮੋਟਰਸਾਈਕਲ ਵਿਚ ਸਿੱਧੀ ਟੱਕਰ ਮਾਰ ਦਿੱਤੀ, ਜਿਸ ਨਾਲ ਮੇਰੇ ਪੁੱਤਰ ਦੀ ਮੌਤ ਹੋ ਗਈ।

ਇਸ ਸੰਬੰਧੀ ਜਦੋਂ ਥਾਣਾ ਸਦਰ ਦੇ ਏ. ਐਸ. ਆਈ ਬਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਐਕਸੀਡੈਂਟ ਦੌਰਾਨ ਜ਼ਖ਼ਮੀ ਹੋਏ ਬੰਟੀ ਪੁੱਤਰ ਜਗਦੀਸ਼ ਵਾਸੀ ਸੇਖੂਪੁਰ ਦੇ ਖਿਲਾਫ਼ ਮ੍ਰਿਤਕ ਦੇ ਜੀਜੇ ਸੁਰਜੀਤ ਸਿੰਘ ਦੇ ਬਿਆਨਾਂ ਤੇ ਕੇਸ ਦਰਜ ਕਰ ਦਿੱਤਾ ਹੈ।


Gurminder Singh

Content Editor

Related News