ਮੋਟਰਸਾਈਕਲਾਂ ਦੀ ਆਪਸੀ ਟੱਕਰ ''ਚ ਨੌਜਵਾਨ ਦੀ ਮੌਤ

Thursday, Nov 23, 2017 - 04:41 PM (IST)

ਮੋਟਰਸਾਈਕਲਾਂ ਦੀ ਆਪਸੀ ਟੱਕਰ ''ਚ ਨੌਜਵਾਨ ਦੀ ਮੌਤ

ਸ਼ਾਹਪੁਰ ਜਾਜਨ (ਰਿਆੜ) - ਬੀਤੀ ਸ਼ਾਮ ਸਥਾਨਕ ਕਸਬੇ ਦੀ ਪੱਤੀ ਰਾਮਪੁਰ ਦੇ ਇਕ ਨੌਜਵਾਨ ਦੀ ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਵਾਸੀ ਪੱਤੀ ਰਾਮਪੁਰਾ ਸ਼ਾਹਪੁਰ ਜਾਜਨ ਨੇ ਦੱਸਿਆ ਕਿ ਮੇਰਾ ਲੜਕਾ ਨਵਜੋਤ ਸਿੰਘ (29) ਮੋਟਰਸਾਈਕਲ 'ਤੇ ਸਵਾਰ ਹੋ ਕੇ ਡੇਰਾ ਬਾਬਾ ਨਾਨਕ ਜਾ ਰਿਹਾ ਸੀ ਅਤੇ ਰਸਤੇ 'ਚ ਮੂਲੋਵਾਲੀ ਕੋਲ ਇਕ ਅੱਗੇ ਜਾ ਰਹੇ ਮੋਟਰਸਾਈਕਲ ਨਾਲ ਉਸਦੀ ਟੱਕਰ ਹੋ ਗਈ, ਜਿਸ ਨਾਲ ਨਵਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਦੋਂ ਅਸੀਂ ਆਪਣੇ ਲੜਕੇ ਨੂੰ ਅੰਮ੍ਰਿਤਸਰ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਜਾ ਰਹੇ ਸੀ ਤਾਂ ਉਸ ਨੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਰਸਤੇ 'ਚ ਹੀ ਦਮ ਤੋੜ ਦਿੱਤਾ। ਮ੍ਰਿਤਕ ਨਵਜੋਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਲੜਕਾ ਸੀ। ਮੌਕੇ 'ਤੇ ਪਹੁੰਚੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਏ. ਐੱਸ. ਆਈ. ਕਸ਼ਮੀਰ ਸਿੰਘ ਵੱਲੋਂ ਪਰਿਵਾਰ ਦੀ ਸਹਿਮਤੀ 'ਤੇ ਕੋਈ ਵੀ ਕਾਰਵਾਈ ਨਾ ਕਰਨ ਦੀ ਲਿਖਤੀ ਕਾਰਵਾਈ ਕੀਤੀ। ਇਸ ਮੌਕੇ ਜ਼ਿਲਾ ਸਕੱਤਰ ਗੁਰਦੀਪ ਸਿੰਘ, ਸਰਪੰਚ ਜਗਰੂਪ ਸਿੰਘ, ਲੰਬੜਦਾਰ ਜਸਵੰਤ ਸਿੰਘ, ਮੱਖਣ ਸਿੰਘ, ਮਲਵਿੰਦਰ ਲਾਲੀ, ਲਖਵਿੰਦਰ ਬੋਨੀ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।


Related News