ਮੋਟਰਸਾਈਕਲ ਤੇ ਛੋਟੇ ਹਾਥੀ ਦੀ ਟੱਕਰ, ਪਰਿਵਾਰ ਦੇ 3 ਮੈਂਬਰ ਜ਼ਖ਼ਮੀ

Monday, Feb 05, 2018 - 12:49 AM (IST)

ਮੋਟਰਸਾਈਕਲ ਤੇ ਛੋਟੇ ਹਾਥੀ ਦੀ ਟੱਕਰ, ਪਰਿਵਾਰ ਦੇ 3 ਮੈਂਬਰ ਜ਼ਖ਼ਮੀ

ਬਟਾਲਾ,   (ਸੈਂਡੀ, ਕਲਸੀ, ਸਾਹਿਲ)-  ਅੱਜ ਬਟਾਲਾ-ਅੰਮ੍ਰਿਤਸਰ ਰੋਡ 'ਤੇ ਮੋਟਰਸਾਈਕਲ ਤੇ ਛੋਟੇ ਹਾਥੀ ਦੀ ਟੱਕਰ ਹੋਣ ਨਾਲ ਇਕੋ ਪਰਿਵਾਰ ਦੇ 3 ਮੈਂਬਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ।ਜਾਣਕਾਰੀ ਮੁਤਾਬਕ ਓਂਕਾਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮਿਰਜ਼ੋਵਾਲੀ ਆਪਣੀ ਮਾਤਾ ਤੇ ਬੱਚੇ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਜਦੋਂ ਡੀਲਕਸ ਪੁਲੀ ਨਜ਼ਦੀਕ ਪੁੱਜਾ ਤਾਂ ਇਕ ਤੇਜ਼ ਰਫ਼ਤਾਰ ਛੋਟੇ ਹਾਥੀ ਨਾਲ ਟੱਕਰ ਹੋ ਗਈ, ਜਿਸ ਨਾਲ ਉਹ ਤਿੰਨੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ।


Related News