ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ : ਚਿੱਟੇ ਦਿਨ ਮੋਟਰਸਾਈਕਲ ਸਵਾਰ ਨੂੰ ਸ਼ਰੇਆਮ ਮਾਰੀਆਂ ਗੋਲੀਆਂ

Friday, Aug 13, 2021 - 05:38 PM (IST)

ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ : ਚਿੱਟੇ ਦਿਨ ਮੋਟਰਸਾਈਕਲ ਸਵਾਰ ਨੂੰ ਸ਼ਰੇਆਮ ਮਾਰੀਆਂ ਗੋਲੀਆਂ

ਫ਼ਿਰੋਜ਼ਪੁਰ (ਕੁਮਾਰ, ਸੰਨੀ ਚੋਪੜਾ):  ਫ਼ਿਰੋਜ਼ਪੁਰ ਸ਼ਹਿਰ ਤੋਂ ਮੋਟਰਸਾਈਕਲ ’ਤੇ ਜਾਂਦੇ ਪੋਸਟ ਆਫ਼ਿਸ ਦੇ ਇਕ ਕਰਮਚਾਰੀ ਨੌਜਵਾਨ ਨੂੰ ਕਾਰ ’ਤੇ ਆਏ ਕੁਝ ਅਣਜਾਣ ਲੋਕਾਂ ਵਲੋਂ ਗੁਰਦੁਆਰਾ ਸਾਰਾਗੜੀ ਸਾਹਿਬ ਦੇ ਨੇੜੇ ਗੋਲੀ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੋਲੀ ਲੱਗਣ ਨਾਲ ਨੌਜਵਾਨ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਉਹ ਡਿਜ਼ਾਇਰ ’ਤੇ ਜਾ ਡਿੱਗਾ, ਜਿਸ ਨਾਲ ਉਸ ਦੇ ਸਿਰ ’ਤੇ ਵੀ ਸੱਟਾਂ ਲੱਗੀਆਂ ਹਨ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਪ੍ਰਦੀਪ ਧਵਨ (40) ਪੁੱਤਰ ਯਸ਼ਪਾਲ ਧਵਨ ਨੇੜੇ ਪੰਚਵਟੀ ਰੈਸਟੋਰੈਂਟ ਫ਼ਿਰੋਜ਼ਪੁਰ ਸ਼ਹਿਰ ਦੇ ਰੂਪ ’ਚ ਹੋਈ ਹੈ।

ਇਹ ਵੀ ਪੜ੍ਹੋ :  ਵਿਆਹ ਕਰਵਾ ਕੇ ਮੁੰਡੇ ਨੂੰ ਵਿਦੇਸ਼ ਭੇਜਣ ਦੇ ਲਾਰੇ 'ਚ ਫਸਿਆ ਪਰਿਵਾਰ, ਉਹ ਹੋਇਆ ਜੋ ਸੋਚਿਆ ਨਾ ਸੀ

PunjabKesari

ਨੌਜਵਾਨ ਪ੍ਰਦੀਪ ਧਵਨ ਬੀ.ਐੱਸ.ਐੱਨ.ਐੱਲ. ਤੋਂ ਸੇਵਾ ਮੁਕਤ ਹੋਏ ਐੱਸ.ਡੀ.ਓ. ਯਸ਼ਪਾਲ ਧਵਨ ਦਾ ਪੁੱਤਰ ਹੈ। ਡਾਕਟਰਾਂ ਵਲੋਂ ਨੌਜਵਾਨ ਦੀ ਪਿੱਠ ’ਚ ਲੱਗੀ ਗੋਲੀ ਕੱਢ ਲਈ ਗਈ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਉੱਥੇ ਪਹੁੰਚ ਗਏ। ਇਸ ਨੌਜਵਾਨ ਨੂੰ ਗੋਲੀ ਮਾਰਨ ਵਾਲੇ ਕਿਹੜੇ ਸਨ? ਅਤੇ ਉਨ੍ਹਾਂ ਨੇ ਗੋਲੀ ਕਿਉਂ ਮਾਰੀ, ਇਹ ਗੱਲ ਅਜੇ ਵੀ ਬੁਝਾਰਤ ਬਣੀ ਹੋਈ ਹੈ। ਸਮਾਚਾਰ ਲਿਖੇ ਜਾਣ ਤੱਕ ਪੁਲਸ ਦੀ ਕਾਰਵਾਈ ਜਾਰੀ ਹੈ।      

ਇਹ ਵੀ ਪੜ੍ਹੋ :  ਬਠਿੰਡਾ ’ਚ ਨਸ਼ੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌਤ, ਬਾਂਹ ’ਚ ਹੀ ਲੱਗੀ ਰਹਿ ਗਈ ਸੁਰਿੰਜ 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ?             


author

Shyna

Content Editor

Related News