ਹੁਸ਼ਿਆਰਪੁਰ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ ਤੇ 4 ਜ਼ਖ਼ਮੀ
Sunday, Apr 03, 2022 - 09:23 PM (IST)
ਹੁਸ਼ਿਆਰਪੁਰ (ਰਾਕੇਸ਼) : ਬਜਵਾੜਾ ਨੂੰ ਜਾਣ ਵਾਲੀ ਰਿੰਗ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ 4 ਵਿਅਕਤੀ ਜ਼ਖਮੀ ਹੋ ਗਏ ਅਤੇ 2 ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਜਵਾੜਾ ਵੱਲ ਜਾ ਰਹੀ ਇਕ ਕਾਰ ਅਤੇ ਦੂਜੇ ਪਾਸੇ ਤੋਂ ਇਕ ਟਰੱਕ, ਜੋ ਕਿ ਬਜਵਾੜਾ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਿਹਾ ਸੀ, ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਦੱਸਿਆ ਜਾਂਦਾ ਹੈ ਕਿ ਕਾਰ ਪਹਿਲਾਂ ਮੋਟਰਸਾਈਕਲ ਨਾਲ ਟਕਰਾਈ ਤੇ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ’ਚ ਸਵਾਰ 5 ਵਿਅਕਤੀ ਅਤੇ ਮੋਟਰਸਾਈਕਲ ਸਵਾਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਫਗਵਾੜਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ ਤੇ 4 ਜ਼ਖ਼ਮੀ
ਭਾਜਪਾ ਆਗੂ ਸੰਜੀਵ ਤਲਵਾੜ ਆਪਣੀ ਕਾਰ 'ਚ ਇਕ ਜ਼ਖਮੀ ਨੂੰ ਲੈ ਕੇ ਹਸਪਤਾਲ ਪੁੱਜੇ ਸਨ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਾ ਮੋਟਰਸਾਈਕਲ ਸਵਾਰ ਪੀ. ਆਰ. ਟੀ. ਸੀ. ਜਹਾਨਖੇਲਾਂ ਦਾ ਮੁਲਾਜ਼ਮ ਹੈ ਤੇ ਉਹ ਛੁੱਟੀ ਤੋਂ ਬਾਅਦ ਆਪਣੇ ਘਰ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਟਰੱਕ ਅੰਮ੍ਰਿਤਸਰ ਦਾ ਹੈ ਅਤੇ ਅਨਲੋਡ ਕੀਤਾ ਹੋਇਆ ਹੈ। ਪੁਲਸ ਨੇ ਟਰੱਕ, ਕਾਰ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਹੈ। ਕਾਰ ਦੇ ਮਾਲਕ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੇ ਦੋਸਤਾਂ ਨਾਲ ਸੈਰ ਕਰਨ ਗਿਆ ਸੀ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ SSP ਨਿੰਬਾਲੇ ਦੇ ਤਬਾਦਲੇ ’ਤੇ ਭਖ਼ੀ ਸਿਆਸਤ, ਕਾਂਗਰਸੀ ਵਿਧਾਇਕਾਂ ਨੇ ਚੁੱਕੇ ਸਵਾਲ
ਘਟਨਾ ਦਾ ਪਤਾ ਲੱਗਦਿਆਂ ਹੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਤੇ ਸਿਵਲ ਸਰਜਨ ਨੂੰ ਉਨ੍ਹਾਂ ਦੇ ਜਲਦੀ ਇਲਾਜ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਇਲਾਜ ਲਈ ਸਾਰਾ ਸਾਮਾਨ ਹਸਪਤਾਲ ਵੱਲੋਂ ਹੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।