ਨੈਸ਼ਨਲ ਹਾਈਵੇ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
Saturday, Jun 17, 2023 - 02:07 AM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਬਟਾਲਾ ਬਾਈਪਾਸ 'ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਸੜਕ ਪਾਰ ਕਰ ਰਹੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਡਰਾਈਵਰ ਬਿਨਾਂ ਰੁਕੇ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਦੌਰਾਨ ਵਾਪਰੇ ਸੜਕ ਹਾਦਸੇ 'ਚ ਇਕ ਹੋਰ ਸ਼ਰਧਾਲੂ ਦੀ ਮੌਤ
ਮ੍ਰਿਤਕ ਮੋਟਰਸਾਈਕਲ ਸਵਾਰ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪਠਾਨਕੋਟ ਨੇੜੇ ਮਯੀਨੀ ਤੋਂ ਆਪਣੇ ਭਰਾ ਨੂੰ ਮਿਲਣ ਬਟਾਲਾ ਦੇ ਪਿੰਡ ਮਰੜ ਵਿਖੇ ਆਇਆ ਸੀ, ਜਦਕਿ ਭਰਾ ਨੇ ਉਸ ਨੂੰ ਰਾਤ ਰੁਕਣ ਲਈ ਵੀ ਜ਼ੋਰ ਲਾਇਆ ਪਰ ਲਖਵਿੰਦਰ ਵਾਪਸ ਪਠਾਨਕੋਟ ਵੱਲ ਨਿਕਲ ਪਿਆ। ਪਿੰਡ ਮਰੜ ਤੋਂ ਜਿਵੇਂ ਹੀ ਕੁਝ ਦੂਰੀ 'ਤੇ ਉਹ ਬਟਾਲਾ ਬਾਈਪਾਸ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਆ ਰਹੇ ਟਰੱਕ ਨੇ ਲਖਵਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਲਪੇਟ 'ਚ ਆਉਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਨਾਇਬ ਤਹਿਸੀਲਦਾਰ ਪ੍ਰੀਖਿਆ : ਪਹਿਲੀ ਵਾਰ ਬਾਇਓ ਮੈਟ੍ਰਿਕ ਮਸ਼ੀਨ ਰਾਹੀਂ ਹੋਵੇਗਾ ਉਮੀਦਵਾਰਾਂ ਦਾ ਦਾਖ਼ਲਾ
ਉਥੇ ਹੀ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਲਖਵਿੰਦਰ ਦੀ ਉਮਰ ਕਰੀਬ 45 ਸਾਲ ਸੀ ਅਤੇ ਪਰਿਵਾਰ 'ਚ ਉਸ ਦੀ ਪਤਨੀ ਤੇ 2 ਬੇਟੇ ਹਨ। ਪੁਲਸ ਅਧਕਾਰੀ ਨੇ ਹਾਦਸੇ ਬਾਰੇ ਦੱਸਿਆ ਕਿ ਟਰੱਕ ਤੇਜ਼ ਰਫ਼ਤਾਰ 'ਚ ਸੀ ਅਤੇ ਉਹ ਮੌਕੇ ਤੋਂ ਫਰਾਰ ਹੋ ਗਿਆ ਪਰ ਉਨ੍ਹਾਂ ਦੀਆਂ ਪੁਲਸ ਪਾਰਟੀਆਂ ਵੱਲੋਂ ਟਰੱਕ ਦਾ ਪਿੱਛਾ ਕੀਤਾ ਜਾ ਰਿਹਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।