ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਵਾਪਰੀ ਘਟਨਾ

Sunday, Feb 05, 2023 - 10:57 PM (IST)

ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਵਾਪਰੀ ਘਟਨਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ-ਹਸ਼ਿਆਰਪੁਰ ਰੋਡ 'ਤੇ ਅੱਜ ਸ਼ਾਮ ਦੁਸੜਕਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਬੁਲਟ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸਾ ਇੰਨਾ ਦਰਦਨਾਕ ਸੀ ਕਿ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦਾ ਸਰੀਰ 2 ਹਿੱਸਿਆਂ ਵਿੱਚ ਕੱਟਿਆ ਗਿਆ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਪਰਮਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਕੋਟਲਾ ਨੌਧ ਸਿੰਘ ਦੇ ਰੂਪ 'ਚ ਹੋਈ ਹੈ। ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਹਾਦਸਾ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਆਉਣ ਕਾਰਨ ਵਾਪਰਿਆ।

ਇਹ ਵੀ ਪੜ੍ਹੋ : ਡਾ. ਬਲਜੀਤ ਕੌਰ ਨੇ ਆਊਟਸੋਰਸ ਤਹਿਤ ਭਰਤੀ 'ਚ ਰਾਖਵਾਂਕਰਨ ਯਕੀਨੀ ਬਣਾਉਣ ਲਈ ਜਾਰੀ ਕੀਤੇ ਨਿਰਦੇਸ਼

ਹਾਦਸਾ ਸ਼ਾਮ ਸਾਢੇ 5 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਪਰਮਿੰਦਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਗਰ ਕੀਰਤਨ ਵਿੱਚ ਸੇਵਾ ਕਰਨ ਤੋਂ ਬਾਅਦ ਬੁਲੋਵਾਲ ਵੱਲ ਜਾ ਰਿਹਾ ਸੀ ਕਿ ਰਸਤੇ ਵਿੱਚ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ : ਲੁਧਿਆਣਾ ਤੋਂ ਚਿੰਤਪੂਰਨੀ ਗਏ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਖੱਡ 'ਚ ਕਾਰ ਡਿੱਗਣ ਕਾਰਨ ਔਰਤ ਦੀ ਮੌਤ

ਇਸ ਸਬੰਧੀ ਏਐੱਸਆਈ ਸੁਰਿੰਦਰ ਪਾਲ ਤੇ ਕਰਨੈਲ ਸਿੰਘ ਨੇ ਦੱਸਿਆ ਕਿ ਦੁਸੜਕਾ ਨੇੜੇ ਹੋਏ ਇਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜੋ ਦੁਸੜਕਾ ਤੋਂ ਮੋਟਰਸਾਈਕਲ 'ਤੇ ਬੁਲੋਵਾਲ ਨੂੰ ਜਾ ਰਿਹਾ ਸੀ। ਇਹ ਨੌਜਵਾਨ ਸਾਹਮਣੇ ਤੋਂ ਆ ਰਹੇ ਟਰੈਕਟਰ-ਟਰਾਲੀ ਜਾ ਵੱਜਾ, ਜਿਸ ਕਾਰਨ ਪਰਮਿੰਦਰ ਸਿੰਘ (35) ਪੁੱਤਰ ਮਨਜੀਤ ਸਿੰਘ ਵਾਸੀ ਕੋਟਲਾ ਨੌਧ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਪੁਰਤਗਾਲ ਹੈ। ਇਕ ਧੀ 4 ਸਾਲ ਦੀ ਹੈ। ਇਹ ਹਾਦਸਾ ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਪੈਟਰੋਲ ਪੰਪ ਨੇੜੇ ਸ਼ਾਮ 5:30 ਵਜੇ ਵਾਪਰਿਆ।

ਇੱਥੋਂ ਲੰਘ ਰਹੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅੱਜ ਟਾਂਡਾ ਰੋਡ 'ਤੇ ਬੜੀ ਦਰਦਨਾਕ ਘਟਨਾ ਵਾਪਰੀ। ਨੌਜਵਾਨ ਜੋ ਪਿੰਡ ਕੋਟਲਾ ਨੌਧ ਸਿੰਘ ਦਾ ਰਹਿਣ ਵਾਲਾ ਸੀ, ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਆ ਗਿਆ। ਉਨ੍ਹਾਂ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਅਸੀਂ ਕੁਝ ਕਰ ਸਕਦੇ, ਨੌਜਵਾਨ ਦਮ ਤੋੜ ਚੁੱਕਾ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News