ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ ''ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ, ਹੋਈ ਮੌਤ

Thursday, Jun 18, 2026 - 10:50 AM (IST)

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ ''ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ, ਹੋਈ ਮੌਤ

ਤਰਨਤਾਰਨ (ਸੰਦੀਪ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਵਿਖੇ ਪੱਟੀ ਰੋਡ 'ਤੇ ਦਾਣਾ ਮੰਡੀ ਨਜ਼ਦੀਕ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸਾ ਰਾਤ ਕਰੀਬ 9 ਵਜੇ ਵਾਪਰਿਆ, ਜਿਸ 'ਚ ਮਹਿੰਦਰ ਸਿੰਘ ਪੁੱਤਰ ਤਾਰਾ ਸਿੰਘ (50) ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੱਕ ਦਾ ਕੋਈ ਵੀ ਇੰਡੀਕੇਟਰ ਤੇ ਬੈਰੀਕੇਟਿੰਗ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ ਤੇ ਜੇਕਰ ਟਰੱਕ ਦੇ ਪਾਰਕਿੰਗ ਲਾਈਟਾਂ ਦਾ ਇੰਡੀਕੇਟਰ ਜਗਦੇ ਹੁੰਦੇ ਤਾਂ ਮਹਿੰਦਰ ਸਿੰਘ ਨਾਲ ਇਹ ਹਾਦਸਾ ਵਾਪਰਨ ਤੋਂ ਬਚਾਅ ਹੋ ਸਕਦਾ ਸੀ ।

ਇਹ ਵੀ ਪੜ੍ਹੋ-ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਮੌਜੂਦ ਲੋਕਾਂ ਨੇ ਜ਼ਖ਼ਮੀ ਮਹਿੰਦਰ ਸਿੰਘ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਪੱਟੀ ਵਿਚ ਦਾਖਲ ਕਰਾਇਆ, ਹਾਲਤ ਜ਼ਿਆਦਾ ਨਾਜ਼ੁਕ ਹੋਣ ਕਾਰਨ ਮਹਿੰਦਰ ਸਿੰਘ ਨੂੰ ਭਿਖੀਵਿੰਡ ਦੇ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਜਿੱਥੇ ਪੀੜਤ ਨੇ ਤੜਕੇ ਸਵੇਰੇ 3 ਵਜੇ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ-ਪੰਜਾਬ: 10 ਸਕਿੰਟ 6 ਥੱਪੜ, ਕਲਯੁਗੀ ਮਾਂ ਨੇ ਨਿੱਕੀ ਜਿਹੀ ਧੀ 'ਤੇ ਢਾਹਿਆ ਕਹਿਰ

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਪੁਲਸ ਚੌਕੀ ਸਭਰਾ ਦੇ ਇੰਚਾਰਜ ਏ. ਐਸ. ਆਈ. ਗੁਰਪਾਲ ਸਿੰਘ ਪੰਨੂ ਨੇ ਕਿਹਾ ਕਿ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ । ਮ੍ਰਿਤਕ ਮਹਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਟਰੱਕ ਦੇ ਮਾਲਕ ਦੀ ਪਹਿਚਾਣ ਲਈ ਜਾਂਚ ਜਾਰੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਲਈ ਪੱਟੀ ਸਿਵਲ ਹਸਪਤਾਲ ਵਿਚ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ-ਜੰਮੂ-ਕਸ਼ਮੀਰ ਪੁਲਸ ਦੀ ਅੰਮ੍ਰਿਤਸਰ 'ਚ ਰੇਡ, AK-47 ਨਾਲ 2 ਮੁੰਡੇ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News