ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ''ਚ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਨੇ ਲਾਇਆ ਧਰਨਾ
Tuesday, Nov 12, 2024 - 06:43 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮਿਲੀ ਜਾਣਕਾਰੀ ਅਨੁਸਾਰ ਅੱਜ ਮੋਗਾ ਦੇ ਕਸਬਾ ਸਮਾਲਸਰ ਨੇੜੇ ਇੱਕ ਟਿੱਪਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਉਸਦੇ ਪਰਿਵਾਰਿਕ ਮੈਂਬਰਾਂ ਨੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਚੌਕ ਵਿੱਚ ਧਰਨਾ ਲਗਾ ਦਿੱਤਾ ਅਤੇ ਇਨਸਾਫ ਦੀ ਮੰਗ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਮੋਟਰਸਾਈਕਲ 'ਤੇ ਆਪਣੇ ਪਿੰਡ ਕੋਠਾ ਗੁਰੂ ਕੇ ਜਾ ਰਹੇ ਸੀ ਅਤੇ ਰਸਤੇ ਵਿੱਚ ਹਾਦਸਾ ਵਾਪਰਨ ਕਾਰਨ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਮੋਹਦੀਪ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਦੀ ਮੌਤ ਹੋ ਗਈ ਅਤੇ ਉਸਦਾ ਸਾਥੀ ਜਖਮੀ ਹੋ ਗਿਆ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਉੱਥੇ ਹੀ ਪੁਲਸ ਇਸ ਮਾਮਲੇ ਦੀ ਗੰਭੀਰਤਾ ਜਾਂਚ ਕਰ ਰਹੀ ਹੈ।