ਸਕਾਰਪੀਓ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ

Monday, Jun 08, 2026 - 04:59 PM (IST)

ਸਕਾਰਪੀਓ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ

ਅਬੋਹਰ (ਸੁਨੀਲ) : ਸੋਮਵਾਰ ਸਵੇਰੇ ਨੇੜਲੇ ਪਿੰਡ ਬੱਲੂਆਣਾ ਨੇੜੇ ਇਕ ਤੇਜ਼ ਰਫ਼ਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ’ਚ ਪਿੰਡ ਘੱਲੂ ਨਿਵਾਸੀ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਮੁਰਦਾਘਰ ’ਚ ਰੱਖ ਦਿੱਤੀ ਹੈ। ਜ਼ਖਮੀ ਦੀ ਹਾਲਤ ਗੰਭੀਰ ਸੀ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਸਦਰ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਦੇ ਵੱਡੇ ਭਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਲਵੀਰ ਸਿੰਘ ਜਿਹੜਾ ਕਿ ਤਾਰਬੰਦੀ ਕਰਨ ਦਾ ਕੰਮ ਕਰਦਾ ਹੈ।

ਅੱਜ ਸਵੇਰੇ ਉਹ ਅਤੇ ਉਸ ਦਾ ਸਾਥੀ ਅਮਰਜੀਤ ਮੋਟਰਸਾਈਕਲ ’ਤੇ ਬਠਿੰਡਾ ਯੂਨੀਵਰਸਿਟੀ ’ਚ ਤਾਰਬੰਦੀ ਕਰਨ ਜਾ ਰਹੇ ਸੀ ਕਿ ਪਿੰਡ ਬੱਲੂਆਣਾ ਨੇੜੇ ਇਕ ਟਰਾਲੀ ਨੂੰ ਓਵਰਟੇਕ ਕਰਦੇ ਸਮੇਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਕਾਰਪਿਓ ਨੇ ਉਨ੍ਹਾਂ ਦੇ ਮੋਟਰਸਾਈਕਲ ’ਚ ਟੱਕਰ ਮਾਰ ਦਿੱਤੀ। ਬਲਵੀਰ ਸਿੰਘ ਦੀ ਮੌਤ ਹੋ ਗਈ ਅਤੇ ਅਮਰਜੀਤ ਗੰਭੀਰ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ। ਸਬੰਧਿਤ ਥਾਣੇ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ’ਚ ਰੱਖ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਪੁਲਸ ਪ੍ਰਸ਼ਾਸਨ ਉਸ ਸਕਾਰਪੀਓ ਡਰਾਈਵਰ ਦੀ ਪਛਾਣ ਕਰੇ ਜਿਸ ਨੇ ਟੱਕਰ ਮਾਰੀ ਸੀ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।


author

Babita

Content Editor

Related News